ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਮੁਨੀਸ਼ਾ ਚੱਢਾ
ਤਲਵਾੜਾ, 5 ਅਕਤੂਬਰ (ਮਹਿਤਾ)-ਕਾਂਗਰਸ ਹਾਈਕਮਾਨ ਵਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਿਧਾਨ ਸਭਾ ਹਲਕਾ ਦਸੂਹਾ ਦੇ ਕਾਂਗਰਸ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ। ਇਸ ਸੰਬੰਧੀ ਆਪਣੇ ਤਲਵਾੜਾ ਸਥਿਤ ਦਫ਼ਤਰ ਵਿਖੇ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਮੁਨੀਸ਼ ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਐਮ.
ਤਲਵਾੜਾ, 5 ਅਕਤੂਬਰ (ਮਹਿਤਾ)-ਕਾਂਗਰਸ ਹਾਈਕਮਾਨ ਵਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਿਧਾਨ ਸਭਾ ਹਲਕਾ ਦਸੂਹਾ ਦੇ ਕਾਂਗਰਸ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ। ਇਸ ਸੰਬੰਧੀ ਆਪਣੇ ਤਲਵਾੜਾ ਸਥਿਤ ਦਫ਼ਤਰ ਵਿਖੇ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਮੁਨੀਸ਼ ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਐਮ. ਪੀ. ਰਾਹੁਲ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਰਜਨ ਮਲਿਕ ਖੜਗੇ ਅਤੇ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੁਆਰਾ ਇਹ ਜੋ ਨਿਯੁਕਤੀ ਕੀਤੀ ਗਈ ਹੈ, ਇਸ ਨਿਯੁਕਤੀ ਦੇ ਨਾਲ ਗੱਲ ਸਾਫ਼ ਹੋ ਗਈ ਹੈ ਕਿ ਇਕ ਇਮਾਨਦਾਰ ਅਗਾਂਹ ਵਧੂ ਸੋਚ ਦੇ ਮਾਲਕ ਪਰਗਟ ਸਿੰਘ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਹੋਣ ’ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ 2027 ਤੇ ਕਾਂਗਰਸ ਦੀ ਜਿੱਤ ਦਾ ਰਸਤਾ ਸਾਫ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਜੋ ਤਿੰਨ ਵਾਰ ਦੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਇਸ ਨਿਯੁਕਤੀ ਦੇ ਨਾਲ ਪੰਜਾਬ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਜੋਸ਼ ਦੇਖਿਆ ਜਾ ਰਿਹਾ ਹੈ।