05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੰਡਿਆਲਾ ਸਕੂਲ ’ਚ ਟ੍ਰੈਫ਼ਿਕ ਨਿਯਮਾਂ, ਸਾਈਬਰ ਕ੍ਰਾਈਮ ਤੇ ਨਸ਼ਿਆਂ ਸੰਬੰਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਮੰਡਿਆਲਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੇ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ। ਇਸ ਮੌਕੇ ਏ.

Ad Position 21
No active advertisement
ਅਜੀਤ ਡੈਸਕ 06-10-2026
ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਮੰਡਿਆਲਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੇ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ। ਇਸ ਮੌਕੇ ਏ. ਐੱਸ. ਆਈ. ਮਨੋਹਰ ਚੰਦ, ਲਾਇਨ ਮੈਂਬਰ ਰੋਡ ਸੇਫ਼ਟੀ ਕਮੇਟੀ ਪੰਜਾਬ ਵਿਜੈ ਅਰੋੜਾ, ਸਰਪੰਚ ਸੁਖਵੰਤ ਸਿੰਘ, ਮੁੱਖ ਅਧਿਆਪਕਾ ਬੰਦਨਾ ਸੈਣੀ ਤੇ ਸਕੂਲ ਸਟਾਫ਼ ਹਾਜ਼ਰ ਸਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ, 18 ਸਾਲ ਤੋਂ ਘੱਟ ਉਮਰ ਵਿਚ ਗਿਅਰ ਵਾਲਾ ਵਾਹਨ ਨਾ ਚਲਾਉਣ, ਸੜਕ ਹਾਦਸਿਆਂ ਵਿਚ ਜ਼ਖ਼ਮੀਆਂ ਦੀ ਮਦਦ ਕਰਨ ਅਤੇ ਫ਼ਰਿਸ਼ਤੇ ਸਕੀਮ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਾਈਬਰ ਠੱਗੀਆਂ ਤੋਂ ਬਚਾਅ, ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਤਸਕਰੀ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਵੀ ਜਾਗਰੂਕ ਕੀਤਾ। ਇਸ ਮੌਕੇ ਵਿਜੇ ਅਰੋੜਾ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਸਮਝਾਉਣਾ ਬਹੁਤ ਜ਼ਰੂਰੀ ਹੈ। ਹਰੇਕ ਵਿਦਿਆਰਥੀ ਖ਼ੁਦ ਨਿਯਮਾਂ ਦੀ ਪਾਲਨਾ ਕਰੇ ਤੇ ਆਪਣੇ ਪਰਿਵਾਰ ਤੇ ਦੋਸਤਾਂ ਨੂੰ ਵੀ ਇਸ ਲਈ ਪ੍ਰੇਰਿਤ ਕਰੇ। ਇਸ ਮੌਕੇ ਸਰਪੰਚ ਸੁਖਵੰਤ ਸਿੰਘ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਉਣਾ ਹਾਈਕਮਾਨ ਦਾ ਸ਼ਲਾਘਾਯੋਗ ਫੈਸਲਾ-ਰਾਣੀਪੁਰ ਅਗਲੀ ਖ਼ਬਰ ਨਗਰ ਕੌਂਸਲ ਨੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸ਼ਹਿਰ ’ਚ ਸਵੱਛਤਾ ਰੈਲੀ ਕੱਢੀ
Ad Position 24