05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਉਣਾ ਹਾਈਕਮਾਨ ਦਾ ਸਹੀ ਫੈਸਲਾ-ਜ਼ੈਲਦਾਰ

ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਬਣਾਉਣਾ ਪਾਰਟੀ ਹਾਈਕਮਾਨ ਦਾ ਸਹੀ ਤੇ ਸ਼ਲਾਘਾਯੋਗ ਫ਼ੈਸਲਾ ਹੌ, ਜਿਸ ਨਾਲ ਪਾਰਟੀ ਪਹਿਲਾਂ ਤੋਂ ਵੀ ਹੋਰ ਮਜ਼ਬੂਤ ਹੋਵੇਗੀ। ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੈਲਦਾਰ ਦਵਿੰਦਰ ਸਿੰਘ ਖੈਰੜ ਨੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਪ੍ਰਗਟ ਕੀਤੇ।

Ad Position 21
No active advertisement
ਅਜੀਤ ਡੈਸਕ 06-10-2026
ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਬਣਾਉਣਾ ਪਾਰਟੀ ਹਾਈਕਮਾਨ ਦਾ ਸਹੀ ਤੇ ਸ਼ਲਾਘਾਯੋਗ ਫ਼ੈਸਲਾ ਹੌ, ਜਿਸ ਨਾਲ ਪਾਰਟੀ ਪਹਿਲਾਂ ਤੋਂ ਵੀ ਹੋਰ ਮਜ਼ਬੂਤ ਹੋਵੇਗੀ। ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੈਲਦਾਰ ਦਵਿੰਦਰ ਸਿੰਘ ਖੈਰੜ ਨੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਇਕ ਇਮਾਨਦਾਰ ਤੇ ਸੁਲਝੇ ਹੋਏ ਆਗੂ ਹਨ ਜੋ ਸਾਰੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਕਾਂਗਰਸ ਪਾਰਟੀ ਵਲੋਂ ਮਿਸ਼ਨ 2027 ਨੂੰ ਫ਼ਤਿਹ ਕਰਕੇ ਸੂਬੇ ’ਚ ਸਰਕਾਰ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ਚ ਲੜੀਆਂ ਜਾਣਗੀਆਂ ਤੇ ਪਾਰਟੀ ਨੂੰ ਹੁਣ ਤੋਂ ਹੀ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਉਪਰਾਲੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਅਹੁਦੇਦਾਰਾਂ ਨੇ ਵੀ ਪਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਵਿਦਿਆਰਥੀਆਂ ਨੇ ਡੀ. ਸੀ. ਡੀ. ਸੀ. ਵਿਭਾਗ ਵਲੋਂ ਕਰਵਾਏ ਮੁਕਾਬਲਿਆ... ਅਗਲੀ ਖ਼ਬਰ ਪਿੰਡ ਢੁਲਾਲ ਤੇ ਪਿੰਡ ਭਟੇੜ ਦਾ ਛਿੰਝ ਮੇਲਾ ਸਮਾਪਤ
Ad Position 24