08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਢੱਡਾ ਫਤਿਹ ਸਿੰਘ ਸਕੂਲ ਦੇ ਖਿਡਾਰੀ ਉਂਕਾਰ ਸਿੰਘ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਬੁੱਲ੍ਹੋਵਾਲ, 6 ਅਕਤੂਬਰ (ਲੁਗਾਣਾ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਹੋਣਹਾਰ ਖਿਡਾਰੀ ਉਂਕਾਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੱਛਰੀਵਾਲ ਨੇ ਜ਼ਿਲ੍ਹੇ ‘ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣ ਲਿਆ ਗਿਆ ਹੈ। ਇਸ ਸੰਬੰਧੀ ਸਕੂਲ ਦੇ ਪ੍ਰਿੰ.

Ad Position 21
No active advertisement
ਅਜੀਤ ਡੈਸਕ 07-10-2026
ਬੁੱਲ੍ਹੋਵਾਲ, 6 ਅਕਤੂਬਰ (ਲੁਗਾਣਾ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਹੋਣਹਾਰ ਖਿਡਾਰੀ ਉਂਕਾਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੱਛਰੀਵਾਲ ਨੇ ਜ਼ਿਲ੍ਹੇ ‘ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣ ਲਿਆ ਗਿਆ ਹੈ। ਇਸ ਸੰਬੰਧੀ ਸਕੂਲ ਦੇ ਪ੍ਰਿੰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਰਵਾਏ ਗਏ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਉਂਕਾਰ ਸਿੰਘ ਨੇ ਹਰਡਲ ਦੌੜ 110 ‘ਚੋਂ ਪਹਿਲਾ ਅਤੇ 1500 ਮੀਟਰ ਦੌੜ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਸਵੇਰ ਦੀ ਸਭਾ ਵਿਚ ਸਕੂਲ ਦੇ ਹੋਣਹਾਰ ਖਿਡਾਰੀ ਉਂਕਾਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਬਾਕੀ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ। ਸਨਮਾਨ ਕਰਨ ਵਾਲਿਆਂ ਵਿਚ ਦਲਵੀਰ ਸਿੰਘ ਡੀ. ਪੀ. ਈ., ਲੈਕ. ਲਖਜੀਤ ਸਿੰਘ ਓਹੜਪੁਰ, ਲੈਕ. ਪ੍ਰਵੀਨ ਕੁਮਾਰ, ਲੈਕ. ਪਵਨ ਕੁਮਾਰ, ਲੈਕ. ਰਜਿੰਦਰ ਸਿੰਘ, ਲੈਕ. ਮਨਮੋਹਣ ਸਿੰਘ, ਮਾ. ਸੁਖਵਿੰਦਰ ਸਿੰਘ, ਅਮਨੀਤ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ, ਪਵਨਦੀਪ ਕੌਰ, ਦਿਲਜੀਤ ਕੌਰ, ਮਨਪ੍ਰੀਤ ਕੌਰ, ਕਿਰਨਪ੍ਰੀਤ ਕੌਰ, ਨਰਿੰਦਰ ਕੌਰ ਤੇ ਹੋਰ ਸਕੂਲ ਸਟਾਫ ਵੀ ਹਾਜਰ ਸੀ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸੀਨੀ: ਕਾਂਗਰਸੀ ਆਗੂ ਬੱਸੀ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ
Ad Position 24