08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਦਸੂਹਾ ਦਾ ਇੰਚਾਰਜ ਬਣਾਉਣ ’ਤੇ ਜਥੇਦਾਰ ਧਾਮੀ ਵਲੋਂ ਵਿਸ਼ੇਸ਼ ਸਨਮਾਨ

ਦਸੂਹਾ, 6 ਅਕਤੂਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵਲੋਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਦਸੂਹਾ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਜਥੇਦਾਰ ਹਰਜਿੰਦਰ ਸਿੰਘ ਧਾਮੀ ਵਲੋਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।

Ad Position 21
No active advertisement
ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਸਨਮਾਨ ਕਰਦੇ ਹੋਏ ਜਥੇਦਾਰ ਹਰਜਿੰਦਰ ਸਿੰਘ ਧਾਮੀ, ਸੁਰਜੀਤ ਕੈਰੇ, ਜਸਵਿੰਦਰ ਕਾਲੜਾ ਅਤੇ ਹੋਰ ਅਕਾਲੀ ਅਹੁਦੇਦਾਰ। ਤਸਵੀਰ : ਕੌਸ਼ਲ 07-10-2026
ਦਸੂਹਾ, 6 ਅਕਤੂਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵਲੋਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਦਸੂਹਾ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਜਥੇਦਾਰ ਹਰਜਿੰਦਰ ਸਿੰਘ ਧਾਮੀ ਵਲੋਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਜਥੇਦਾਰ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਹਲਕਾ ਦਸੂਹਾ ਵਿਚ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਲਈ ਵੱਡੇ ਪੱਧਰ ’ਤੇ ਕਾਰਜ ਕੀਤੇ ਜਾਣਗੇ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਸੰਪਰਕ ਵਧਾਉਣਾ ਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਰਹੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸੁਰਜੀਤ ਸਿੰਘ ਕੈਰੇ, ਭੁਪਿੰਦਰ ਸਿੰਘ ਨੀਲੂ, ਜਸਵਿੰਦਰ ਸਿੰਘ ਜੱਸਾ ਕਾਲੜਾ, ਹਰਪਾਲ ਸਿੰਘ ਬਿੱਟਾ ਬੋਦਲ, ਮਨਦੀਪ ਸਿੰਘ ਢੀਂਡਸਾ, ਬੋਵੀ ਬੋਦਲ ਇਲਾਵਾ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ। ਪਾਰਟੀ ਆਗੂਆਂ ਨੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ’ਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕੁਲ ਹਿੰਦ ਕਿਸਾਨ ਸਭਾ ਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਡੀ. ਐਸ. ਪੀ. ਦਫ਼ਤਰ ਮੂਹਰੇ ਧਰਨਾ ਪ੍ਰਦਰਸ਼ਨ ਅਗਲੀ ਖ਼ਬਰ ‘ ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਬੁੱਧਵਾਰ ਨੂੰ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ-ਡੀ. ਸੀ...
Ad Position 24