07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਰੈਣਿ ਸੂਬਾਈ ਕੀਰਤਨ ਦਰਬਾਰ 24 ਨੂੰ-ਬਿੱਟੂ

ਦਸੂਹਾ, 6 ਅਕਤੂਬਰ (ਭੁੱਲਰ)-ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਰੈਣਿ ਸਬਾਈ ਕੀਰਤਨ ਦਰਬਾਰ ਗੁਰੂ ਮਾਣਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਪ੍ਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਅਤੇ ਸਮੂਹ ਐਨ. ਆਰ.

Ad Position 21
No active advertisement
ਅਜੀਤ ਡੈਸਕ 07-10-2026
ਦਸੂਹਾ, 6 ਅਕਤੂਬਰ (ਭੁੱਲਰ)-ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਰੈਣਿ ਸਬਾਈ ਕੀਰਤਨ ਦਰਬਾਰ ਗੁਰੂ ਮਾਣਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਪ੍ਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਅਤੇ ਸਮੂਹ ਐਨ.ਆਰ.ਆਈ ਦੇ ਸਹਿਯੋਗ ਨਾਲ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰੂ ਮਾਣਿਓ ਗ੍ਰੰਥ ਸੇਵਾ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਤੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਨੇ ਦੱਸਿਆ ਕਿ ਇਸ ਰੈਣਿ ਸੂਬਾਈ ਕੀਰਤਨ ਦਰਬਾਰ ਵਿਚ ਸਿੱਖ ਪੰਥ ਦੀ ਪ੍ਰਸਿੱਧ ਢਾਡੀ ਬੀਬੀ ਦਲੇਰ ਕੌਰ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਰੂਪ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕਰਨੈਲ ਸਿੰਘ, ਮਹਿਤਾਬ ਸਿੰਘ ਜਲੰਧਰ, ਕਥਾ ਵਾਚਕ ਸਰਬਜੀਤ ਸਿੰਘ ਲੁਧਿਆਣਾ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਬਲਵਿੰਦਰ ਸਿੰਘ ਲੋਪੋਕੇ, ਭਾਈ ਮੰਗਲ ਸਿੰਘ, ਗੁਰਸਿੱਖੀ ਜਥਾ ਝਿੰਗੜ ਕਲਾਂ ਆਦਿ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ, ਗੁਰਬਾਣੀ ਪ੍ਰਸ਼ਨੋਤਰੀ ਮੁਕਾਬਲੇ, ਦਸਤਾਰ ਅਤੇ ਦੁਮਾਲਾ ਸਜਾਓ ਇਸਤਰੀ ਤੇ ਪੁਰਸ਼ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਜੇਤੂਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਸ਼ਾਲ ਖ਼ੂਨ ਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਗੁਰੂ ਮਾਣਿਓ ਗ੍ਰੰਥ ਸੇਵਾ ਸੁਸਾਇਟੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਗਾ ਮੈਡੀਕਲ ਕੈਪ 11 ਨੂੰ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਨੇ ਪ੍ਰਾਪਤ ਕੀਤਾ ‘ਨਾਰਥ ਇੰਡੀਆ ਸਕੂਲ ਮੈਰਿਟ ਐਵਾਰਡ’ ’ਤੇ ਪੰਜਾਬ ’ਚ ਨੰਬਰ 1 ਦਰਜਾ
Ad Position 24