07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ-ਮੰਗਲੇਸ਼ ਜੱਜ

ਨੌਸ਼ਹਿਰਾ ਪੱਤਣ, 6 ਅਕਤੂਬਰ (ਗੁਰਜੀਤ ਸਿੰਘ ਭੰਮਰਾ)-ਕਾਂਗਰਸ ਪਾਰਟੀ ਦੇ ਹਾਈਕਮਾਨ ਵਲੋਂ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਬਣਾਏ ਜਾਣ ’ਤੇ ਜਿਥੇ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਤੇ ਲੀਡਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ ਤੇ ਵਰਕਰਾਂ ’ਚ ਇਕ ਜੋਸ਼ ਨਜ਼ਰ ਆ ਰਿਹਾ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮੰਗਲੇਸ਼ ਜੱਜ ਸਾਬਕਾ ਨਗਰ ਕੌਂਸਲ ਪ੍ਰਧਾਨ ਮੁਕੇਰੀਆਂ ਵਲੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026
ਨੌਸ਼ਹਿਰਾ ਪੱਤਣ, 6 ਅਕਤੂਬਰ (ਗੁਰਜੀਤ ਸਿੰਘ ਭੰਮਰਾ)-ਕਾਂਗਰਸ ਪਾਰਟੀ ਦੇ ਹਾਈਕਮਾਨ ਵਲੋਂ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਬਣਾਏ ਜਾਣ ’ਤੇ ਜਿਥੇ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਤੇ ਲੀਡਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ ਤੇ ਵਰਕਰਾਂ ’ਚ ਇਕ ਜੋਸ਼ ਨਜ਼ਰ ਆ ਰਿਹਾ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮੰਗਲੇਸ਼ ਜੱਜ ਸਾਬਕਾ ਨਗਰ ਕੌਂਸਲ ਪ੍ਰਧਾਨ ਮੁਕੇਰੀਆਂ ਵਲੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਗਟ ਸਿੰਘ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਨਿਭਾ ਰਹੇ ਹਨ ਜੋ ਕਿ ਇਕ ਦੁਆਬਾ ਇਲਾਕੇ ਦੇ ਬਹੁਤ ਵਧੀਆ ਲੀਡਰ ਹਨ, ਜਿਨ੍ਹਾਂ ਦੀ ਪਾਰਟੀ ਨੂੰ ਬਹੁਤ ਦੇਣ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਪ੍ਰਧਾਨ ਬਣਨ ’ਤੇ ਦੁਆਬਾ ਇਲਾਕੇ ਦੇ ਵਰਕਰ ਬਹੁਤ ਖ਼ੁਸ਼ ਹਨ। ਇਸ ਮੌਕੇ ਉਨ੍ਹਾਂ ਪਾਰਟੀ ਹਾਈਕਮਾਨ ਰਾਹੁਲ ਗਾਂਧੀ ਦਾ ਜਿਥੇ ਧੰਨਵਾਦ ਕੀਤਾ ਉਥੇ ਉਨ੍ਹਾਂ ਮੁਕੇਰੀਆਂ ਦੇ ਵਰਕਰਾਂ ਵਲੋਂ ਪਰਗਟ ਸਿੰਘ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੁਆਬਾ ਇਲਾਕੇ ਨੂੰ ਪੰਜਾਬ ਵਿਚ ਮੋਹਰੀ ਬਣਾਉਣ ’ਚ ਕਾਮਯਾਬ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਖਣਨ ਰੋਕੋ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੀ ਬੈਠਕ ਵਿਚ ਸੰਘਰਸ਼ ਨੂੰ ਤਿੱਖਾ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਲੋਕ ਕਾਂਗਰਸ ਨੂੰ ਸੱਤਾ ਵਿਚ ਦੇਖਣਾ ਚਾਹੁੰਦੇ ਹਨ-ਇੰਦੂ ਬਾਲਾ
Ad Position 24