07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਦਸੂਹਾ ਹਲਕੇ ਵਿਚ ਅਕਾਲੀ ਦਲ ਵਲੋਂ ‘ਡੋਰ ਟੂ ਡੋਰ’ ਮੁਹਿੰਮ ਸ਼ੁਰੂ

ਦਸੂਹਾ, 7 ਅਕਤੂਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ‘ਪੰਜਾਬ ਬਚਾਓ’ ਮੁਹਿੰਮ ਤਹਿਤ ਦਸੂਹਾ ਵਿਧਾਨ ਸਭਾ ਹਲਕੇ ਵਿਚ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ 7 ਅਕਤੂਬਰ ਤੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਸੂਹਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਚਲਾਈ ਜਾ ਰਹੀ ਹੈ।

Ad Position 21
No active advertisement
ਬਾਦਲ ਸਰਕਾਰ ਸਮੇਂ ਦੇ ਵਿਕਾਸ ਕਾਰਜਾਂ ਤੇ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾਵੇਗਾ ਜਾਣੂੰ : ਬਿੱਕਾ ਚੀਮਾ 08-10-2026
ਦਸੂਹਾ, 7 ਅਕਤੂਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ‘ਪੰਜਾਬ ਬਚਾਓ’ ਮੁਹਿੰਮ ਤਹਿਤ ਦਸੂਹਾ ਵਿਧਾਨ ਸਭਾ ਹਲਕੇ ਵਿਚ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ 7 ਅਕਤੂਬਰ ਤੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਸੂਹਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਡੋਰ ਟੂ ਡੋਰ’ ਮੁਹਿੰਮ ਦੌਰਾਨ ਅਕਾਲੀ ਦਲ ਦੀ ਸਰਕਾਰ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ, ਲਾਗੂ ਕੀਤੀਆਂ ਗਈਆਂ ਨੀਤੀਆਂ ਤੇ ਲੋਕ-ਹਿੱਤ ਨਾਲ ਸਬੰਧਿਤ ਕੰਮਾਂ ਬਾਰੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਤੇ ਸਰਕਾਰ ਦੇ ਫ਼ੈਸਲਿਆਂ ਸਬੰਧੀ ਪਾਰਟੀ ਦਾ ਪੱਖ ਵੀ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਕਈ ਵਾਅਦੇ ਪੂਰੇ ਨਹੀਂ ਕੀਤੇ ਤੇ ਸਰਕਾਰ ਦੇ ਕੁੱਝ ਫ਼ੈਸਲਿਆਂ ਕਾਰਨ ਲੋਕਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਵਾਦ ਕੀਤਾ ਜਾਵੇਗਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਚਾਰ ਵੀ ਸੁਣੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਨਾਲ ਸਬੰਧਿਤ ਮੁੱਦਿਆਂ ਬਾਰੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਉਤਾਵਲੇ ਹਨ। ਇਸ ਮੌਕੇ ਭੁਪਿੰਦਰ ਸਿੰਘ ਨੀਲੂ, ਜਸਵਿੰਦਰ ਸਿੰਘ ਜੱਸਾ ਕਾਲੜਾ, ਜਸਵਿੰਦਰ ਸਿੰਘ ਪੱਸੀ ਬੇਟ, ਦਵਿੰਦਰ ਸਿੰਘ ਕਾਹਲੋਂ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਪੀ.ਐਨ. ਕਾਲਜ ਮੁਕੇਰੀਆਂ ਦੇ ਆਈ.ਆਈ.ਸੀ. ਨੂੰ ਮਿਲੀ 3.5 ਸਟਾਰ ਰੇਟਿੰਗ ਅਗਲੀ ਖ਼ਬਰ 12.40 ਲੱਖ ਦੀ ਠੱਗੀ ਦੇ ਦੋਸ਼ ’ਚ 2 ਮਾਮਲੇ ਦਰਜ
Ad Position 24