10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੀ. ਬੀ. ਆਈ. ਕਾਰਵਾਈ ਨੇ ‘ਆਪ’ ਸਰਕਾਰ ’ਤੇ ਉਠਾਏ ਗੰਭੀਰ ਸਵਾਲ-ਖੰਨਾ

ਹੁਸ਼ਿਆਰਪੁਰ, 8 ਅਕਤੂਬਰ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ.

Ad Position 21
No active advertisement
ਅਜੀਤ ਡੈਸਕ 09-10-2026
ਹੁਸ਼ਿਆਰਪੁਰ, 8 ਅਕਤੂਬਰ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ. ਡੀ. ਨਾਲ ਜੁੜੇ ਮਾਮਲੇ ਵਿਚ ਸੀ. ਬੀ. ਆਈ. ਦੁਆਰਾ ਕੀਤੀ ਕਾਰਵਾਈ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਦੀ ਮਾਨ ਸਰਕਾਰ ਦੇ ਕੰਮਕਾਜ ਅਤੇ ਉਸ ਦੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਸੰਬੰਧੀ ਦੋਸ਼ਾਂ ਦੀ ਜਾਂਚ ਲਈ ਹਾਈ ਕੋਰਟ ਦੁਆਰਾ ਸੀ. ਬੀ. ਆਈ. ਨੂੰ ਜਾਂਚ ਸੌਂਪਣਾ ਇਕ ਗੰਭੀਰ ਵਿਸ਼ਾ ਹੈ। ਇਸ ਤੋਂ ਬਾਅਦ ਸੀ . ਬੀ. ਆਈ. ਦੁਆਰਾ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਹੋਰ ਕਈ ਜਗ੍ਹਾ ਤਲਾਸ਼ੀ ਦੀ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਦਾਅਵੇ ਕਰ ਰਹੀ ਹੈ ਪਰ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਲੋਕਾਂ ਦੀ ਹਾਈ ਕੋਰਟ ਦੁਆਰਾ ਸੀ. ਬੀ. ਆਈ. ਜਾਂਚ ਦੇ ਹੁਕਮ ਦੇਣਾ ਇਨ੍ਹਾਂ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ। ਖੰਨਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਮਾਨ ਸਰਕਾਰ ਦਾ ਅਸਲੀ ਚਿਹਰਾ ਪਛਾਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸੀ. ਬੀ. ਆਈ. ਜਾਂਚ ਨੂੰ ਰਾਜਨੀਤਿਕ ਬਦਲੇ ਦੀ ਕਾਰਵਾਈ ਦੱਸਣ ਦੀ ਬਜਾਏ ਜਾਂਚ ਵਿਚ ਸਹਿਯੋਗ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸਵਾਮੀ ਪ੍ਰੇਮਾਨੰਦ ਪਬਲਿਕ ਹਾਈ ਸਕੂਲ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
Ad Position 24