09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ‘ਚ ਨਸ਼ਿਆਂ ਨੂੰ ਖ਼ਤਮ ਕਰਨ ਸੰਬੰਧੀ ਸਰਕਾਰ ਦੇ ਦਾਅਵੇ ਖੋਖਲੇ-ਸੰਦੀਪ ਸਿੰਘ ਸੀਕਰੀ

ਸ਼ਾਮਚੁਰਾਸੀ, 8 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਡੋਰ-ਟੂ-ਡੋਰ ਮੁਹਿੰਮ ਦੌਰਾਨ ਇਤਿਹਾਸਿਕ ਪਿੰਡ ਸੂਸਾਂ ਵਿਖੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ‘ਤੇ ਸਵਾਲ ਉਠਾਉਂਦਿਆਂ ਸ਼੍ਰੋਮਣੀ ਅਕਾਲੀ ਦਲ (ਬ ) ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ. ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵੱਡੇ ਪੱਧਰ ‘ਤੇ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ‘ਤੇ ਹਾਲਾਤਾਂ ਨੂੰ ਲੈ ਕੇ ਲੋਕਾਂ ਵਿਚ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 09-10-2026
ਸ਼ਾਮਚੁਰਾਸੀ, 8 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਡੋਰ-ਟੂ-ਡੋਰ ਮੁਹਿੰਮ ਦੌਰਾਨ ਇਤਿਹਾਸਿਕ ਪਿੰਡ ਸੂਸਾਂ ਵਿਖੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ‘ਤੇ ਸਵਾਲ ਉਠਾਉਂਦਿਆਂ ਸ਼੍ਰੋਮਣੀ ਅਕਾਲੀ ਦਲ (ਬ ) ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ. ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵੱਡੇ ਪੱਧਰ ‘ਤੇ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ‘ਤੇ ਹਾਲਾਤਾਂ ਨੂੰ ਲੈ ਕੇ ਲੋਕਾਂ ਵਿਚ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਸਿਰਫ਼ ਦਾਅਵਿਆਂ ਦੀ ਬਜਾਏ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ-ਹਿੱਤ ਨਾਲ ਸੰਬੰਧਿਤ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਰਵਿੰਦਰਪਾਲ ਸਿੰਘ ਰਾਜੂ ਸੂਚ ਉਪ ਚੇਅਰਮੈਨ ਮਿਲਕ ਪਲਾਂਟ ਹੁਸ਼ਿਆਰਪੁਰ, ਹਰਸਿਮਨ ਸਿੰਘ ਹਰਜੀ ਬਾਜਵਾ ਅਬਜ਼ਰਵਰ ਯੂਥ ਅਕਾਲੀ ਦਲ ਹੁਸ਼ਿਆਰਪੁਰ, ਸੁਖਪਾਲ ਸਿੰਘ ਧੂਤ, ਰਣਜੀਤ ਸਿੰਘ, ਹਰਮੇਸ਼ ਲਾਲ, ਜੱਗੀ ਬਰਿਆਲ, ਲਾਲੀ ਕੂੰਟਾਂ, ਮੰਗਤ ਰਾਮ, ਨੂਰਾ ਸੀਕਰੀ, ਲਾਡੀ ਸੂਸਾਂ, ਅਵਤਾਰ ਸਿੰਘ ਸੂਚ, ਸਰਬਜੀਤ ਸਿੰਘ ਨੰਬਰਦਾਰ, ਅਵਤਾਰ ਸਿੰਘ ਨੰਬਰਦਾਰ, ਇੰਦਰਜੀਤ ਸਿੰਘ ਸੂਸਾਂ, ਜਸਵੀਰ ਸਿੰਘ ਸੂਸਾਂ, ਬੱਗਾ ਸੂਸਾਂ, ਗੁਰਦੀਪ ਸਿੰਘ ਬੀਕਾਨੇਰ, ਕਰਨਦੀਪ ਸਿੰਘ ਸੂਸਾਂ, ਸਤਨਾਮ ਸਿੰਘ ਸੂਸਾਂ, ਚਰਨਜੀਤ ਸਿੰਘ ਸੂਸਾਂ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੱਸੀ ਕਰੌੜਾ ਵਿਖੇ ਵਿਧਾਇਕ ਘੁੰਮਣ ਦੀ ਅਗਵਾਈ ’ਚ ਕਈ ਪਰਿਵਾਰ ‘ਆਪ’ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ
Ad Position 24