ਅਰੋੜਾ ਵਲੋਂ ਪਿੰਡ ਥੱਥਲਾਂ ‘ਚ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਥੱਥਲਾਂ ‘ਚ ਹੋਈ ਲੋਕ ਮਿਲਣੀ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੌਕੇ ਅਰੋੜਾ ਨੇ ਕਾਂਗਰਸੀ ਵਰਕਰਾਂ ਨੂੰ ਆਪਸੀ ਏਕਤਾ ਬਣਾਈ ਰੱਖਣ ਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਥੱਥਲਾਂ ‘ਚ ਹੋਈ ਲੋਕ ਮਿਲਣੀ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੌਕੇ ਅਰੋੜਾ ਨੇ ਕਾਂਗਰਸੀ ਵਰਕਰਾਂ ਨੂੰ ਆਪਸੀ ਏਕਤਾ ਬਣਾਈ ਰੱਖਣ ਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਆਮ ਲੋਕਾਂ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ ਹੈ ਅਤੇ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਸੰਗਠਨ ਨੂੰ ਸਰਗਰਮ ਕਰਨ ਅਤੇ ਵਰਕਰਾਂ ਵਿਚ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਚਰਨਜੀਤ ਕੌਰ ਬਲਾਕ ਕਮੇਟੀ ਮੈਂਬਰ, ਰਵੀ ਕੁਮਾਰ ਮੰਡਲ ਪ੍ਰਧਾਨ, ਸ਼ਰਨਜੀਤ ਕੁਮਾਰ ਸੋਨੂੰ, ਰਮੇਸ਼ ਲਾਲ ਪੰਚ, ਗੁਰਮੇਲ ਚੰਦ, ਗੁਰਦੇਵ ਚੰਦ, ਹਰਮੇਸ਼ ਲਾਲ, ਰੋਸ਼ਨ ਲਾਲ, ਸੁਰਿੰਦਰ ਪਾਲ, ਪਿਆਰਾ ਲਾਲ, ਮਨਜੀਤ ਸਿੰਘ ਛਿੰਦੂ, ਬੂਟਾ, ਕੁਲਦੀਪ ਅਰੋੜਾ, ਬਲਵਿੰਦਰ ਭੱਟੀ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।