ਮਾਣਿਕ ਲੂੰਬਾ ਨੇ ਏਅਰ ਪਿਸਟਲ ’ਚ ਜਿੱਤਿਆ ਸੋਨ ਤਗ਼ਮਾ
ਅੱਡਾ ਸਰਾਂ, 8 ਅਕਤੂਬਰ (ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਨਿਸ਼ਾਨੇਬਾਜ਼ ਮਾਣਿਕ ਲੂੰਬਾ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਰਵਾਈ ਗਈ ਅੰਡਰ-17 ਸਟੇਟ ਏਅਰ ਪਿਸਟਲ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਆਪਣੇ ਨਾਂਅ ਕੀਤਾ। ਮਾਣਿਕ ਦੀ ਇਸ ਸਫਲਤਾ ਨਾਲ ਉਸ ਦੇ ਪਰਿਵਾਰ ਦੇ ਨਾਲ-ਨਾਲ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦਾ ਨਾਮ ਵੀ ਰੌਸ਼ਨ ਹੋਇਆ ਹੈ।
ਅੱਡਾ ਸਰਾਂ, 8 ਅਕਤੂਬਰ (ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਨਿਸ਼ਾਨੇਬਾਜ਼ ਮਾਣਿਕ ਲੂੰਬਾ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਰਵਾਈ ਗਈ ਅੰਡਰ-17 ਸਟੇਟ ਏਅਰ ਪਿਸਟਲ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਆਪਣੇ ਨਾਂਅ ਕੀਤਾ। ਮਾਣਿਕ ਦੀ ਇਸ ਸਫਲਤਾ ਨਾਲ ਉਸ ਦੇ ਪਰਿਵਾਰ ਦੇ ਨਾਲ-ਨਾਲ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦਾ ਨਾਮ ਵੀ ਰੌਸ਼ਨ ਹੋਇਆ ਹੈ। ਮਾਣਿਕ ਦੀ ਇਸ ਪ੍ਰਾਪਤੀ ਵਿਚ ਉਸ ਦੇ ਕੋਚ ਗੁਰਪ੍ਰੀਤ ਸਿੰਘ ਦੀ ਅਗਵਾਈ ਤੇ ਨਿਰੰਤਰ ਸਿਖਲਾਈ ਦੀ ਅਹਿਮ ਭੂਮਿਕਾ ਰਹੀ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ . ਐੱਸ. ਮੁਲਤਾਨੀ ਤੇ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਪੂਜਾ ਪਟਿਆਲ ਨੇ ਮਾਣਿਕ ਲੂੰਬਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਇਕਾਗਰਤਾ, ਆਤਮ-ਵਿਸ਼ਵਾਸ ਤੇ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਕਰਦੀਆਂ ਹਨ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਸਕੂਲ ਦੀਆਂ ਕੋਆਰਡੀਨੇਟਰਾਂ ਵਿਨੀਤਾ ਬਲੌਰੀਆ, ਸੁਜਾਤਾ ਛਾਬੜਾ, ਸ਼ਿਵਾਨੀ ਤੇ ਅਮਨੀਤ ਸੈਣੀ ਨੇ ਵੀ ਮਾਣਿਕ ਨੂੰ ਉਸ ਦੀ ਪ੍ਰਾਪਤੀ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ।