08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਾਡਰਨ ਗਰੁੱਪ ਆਫ਼ ਕਾਲਜਿਸ ਹਰਸੇ ਮਾਨਸਰ ਵਿਖੇ ਇਕ ਰੋਜ਼ਾ ਫੈਕਲਟੀ ਪ੍ਰੋਗਰਾਮ

ਭੰਗਾਲਾ, 8 ਅਕੂਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਸ ਹਰਸੇ ਮਾਨਸਰ ਦੇ ਖੋਜ ਅਤੇ ਵਿਕਾਸ ਸੈੱਲ ਵਲੋਂ ਫੈਕਲਟੀ ਮੈਂਬਰਾਂ ਦੇ ਪੇਸ਼ੇਵਰ ਵਿਕਾਸ ਤੇ ਮਾਨਸਿਕ ਉਤਸ਼ਾਹ ਨੂੰ ਵਧਾਉਣ ਦੇ ਉਦੇਸ਼ ਨਾਲ ‘ਸਵੈ-ਮੁਲਾਂਕਣ ਅਤੇ ਪ੍ਰੇਰਣਾ’ ਵਿਸ਼ੇ ’ਤੇ ਇਕ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਦੇ ਡਿਪਟੀ ਜਨਰਲ ਮੈਨੇਜਰ ਨਵੀਨ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 09-10-2026
ਭੰਗਾਲਾ, 8 ਅਕੂਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਸ ਹਰਸੇ ਮਾਨਸਰ ਦੇ ਖੋਜ ਅਤੇ ਵਿਕਾਸ ਸੈੱਲ ਵਲੋਂ ਫੈਕਲਟੀ ਮੈਂਬਰਾਂ ਦੇ ਪੇਸ਼ੇਵਰ ਵਿਕਾਸ ਤੇ ਮਾਨਸਿਕ ਉਤਸ਼ਾਹ ਨੂੰ ਵਧਾਉਣ ਦੇ ਉਦੇਸ਼ ਨਾਲ ‘ਸਵੈ-ਮੁਲਾਂਕਣ ਅਤੇ ਪ੍ਰੇਰਣਾ’ ਵਿਸ਼ੇ ’ਤੇ ਇਕ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਦੇ ਡਿਪਟੀ ਜਨਰਲ ਮੈਨੇਜਰ ਨਵੀਨ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਸ਼ਰਮਾ ਨੇ ਅਧਿਆਪਨ ਦੇ ਖੇਤਰ ਵਿੱਚ ਸਵੈ-ਪੜਚੋਲ ਅਤੇ ਨਿਰੰਤਰ ਪ੍ਰੇਰਣਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਿਕ ਅਤੇ ਵਿਦਿਅਕ ਖੇਤਰ ਦੇ ਤਜ਼ਰਬਿਆਂ ਨੂੰ ਸਾਂਝਾ ਕਰਦੇ ਹੋਏ ਦੱਸਿਆ ਕਿ ਕਿਸ ਤਰ੍ਹਾਂ ਸਕਾਰਾਤਮਕ ਸੋਚ ਅਤੇ ਸਵੈ-ਮੁਲਾਂਕਣ ਰਾਹੀਂ ਅਧਿਆਪਕ ਆਪਣੇ ਕੰਮ ਦੀ ਗੁਣਵੱਤਾ ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਬਿਹਤਰ ਬਣਾ ਸਕਦੇ ਹਨ। ਇਸ ਪ੍ਰੋਗਰਾਮ ਦਾ ਕੁਸ਼ਲ ਸੰਚਾਲਨ ਅਤੇ ਤਾਲਮੇਲ ਖੋਜ ਅਤੇ ਵਿਕਾਸ ਸੈੱਲ ਦੇ ਮੁਖੀ ਡਾ. ਅਨੂ ਬਾਲਾ ਵਲੋਂ ਕੀਤਾ ਗਿਆ। ਸਮਾਗਮ ਦੌਰਾਨ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ, ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ, ਡੀਨ ਅਕਾਦਮਿਕ ਸੁਖਜਿੰਦਰ ਸਿੰਘ ਅਤੇ ਡੀਨ ਸਟੂਡੈਂਟਸ ਵੈਲਫੇਅਰ ਡਾ. ਕਮਲ ਕਿਸ਼ੋਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਡਾ. ਅਨੂ ਬਾਲਾ ਨੇ ਮੁੱਖ ਬੁਲਾਰੇ ਦਾ ਨਿੱਘਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਤੇਜ ਸਿੰਘ ਪੰਨੂੰ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰ ਕੇ ਦਿੱਤੀ ਵਧਾਈ ਅਗਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ’ਚ ਗੁਰਬਾਣੀ ਕੰਠ ਮੁਕਾਬਲੇ ਅੱਜ
Ad Position 24