10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

35 ਕਿੱਲੋ ਚਾਂਦੀ ਹੜਪਣ ਦੇ ਦੋਸ਼ ’ਚ ਦੋ ਸਕੇ ਭਰਾਵਾਂ ਖ਼ਿਲਾਫ਼ ਮਾਮਲਾ ਦਰਜ, ਦੋਵੇਂ ਫ਼ਰਾਰ

ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ 35 ਕਿੱਲੋ ਚਾਂਦੀ ਦਾ ਘੁਟਾਲਾ ਕਰਨ ਦੇ ਦੋਸ਼ ’ਚ ਦੋ ਸਕੇ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਵਪਾਰੀ ਅਨਿਲ ਕੁਮਾਰ ਪੁੱਤਰ ਮਹੇਸ਼ ਦਾਸ ਵਾਸੀ ਪ੍ਰਹਿਲਾਦ ਨਗਰ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ 14 ਜੁਲਾਈ 2026 ਨੂੰ ਇਕ ਸ਼ਿਕਾਇਤ ਦਰਜ ਕਰਵਾਈ ਸੀ।

Ad Position 21
No active advertisement
ਅਜੀਤ ਡੈਸਕ 10-10-2026
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ 35 ਕਿੱਲੋ ਚਾਂਦੀ ਦਾ ਘੁਟਾਲਾ ਕਰਨ ਦੇ ਦੋਸ਼ ’ਚ ਦੋ ਸਕੇ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਵਪਾਰੀ ਅਨਿਲ ਕੁਮਾਰ ਪੁੱਤਰ ਮਹੇਸ਼ ਦਾਸ ਵਾਸੀ ਪ੍ਰਹਿਲਾਦ ਨਗਰ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ 14 ਜੁਲਾਈ 2026 ਨੂੰ ਇਕ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 35 ਕਿੱਲੋ ਚਾਂਦੀ ਵਿਨੇ ਚੌਧਰੀ ਤੇ ਉਸ ਦੇ ਭਰਾ ਸੰਜੇ ਚੌਧਰੀ ਵਾਸੀ ਪਹਾੜੀ ਕਟੜਾ ਨੂੰ ਦਿੱਤੀ ਸੀ। ਉਨ੍ਹਾਂ ਮੁਤਾਬਿਕ ਉਕਤ ਚਾਂਦੀ ਨਾਲ 1-1 ਕਿੱਲੋ ਦੀ ਇੱਟਾਂ ਬਣਾ ਕੇ ਉਨ੍ਹਾਂ ਨੇ ਆਪਣੇ ਗਾਹਕਾਂ ਨੂੰ ਵੇਚਣੀਆਂ ਸਨ। ਅਨਿਲ ਕੁਮਾਰ ਦੇ ਮੁਤਾਬਿਕ ਜਦੋਂ ਉਹ ਤੈਅ ਸਮੇਂ ’ਤੇ ਉਕਤ ਦੋਸ਼ੀ ਭਰਾਵਾਂ ਨੇ ਉਨ੍ਹਾਂ ਨੂੰ ਚਾਂਦੀ ਦੀਆਂ ਇੱਟਾਂ ਬਣਾ ਕੇ ਨਹੀਂ ਦਿੱਤੀਆਂ ਤਾਂ ਉਹ ਲਗਾਤਾਰ ਉਨ੍ਹਾਂ ਨਾਲ ਸੰਪਰਕ ਕਰਦੇ ਰਹੇ,ਪਰ ਉਹ ਹਰ ਵਾਰ ਉਨ੍ਹਾਂ ਨੂੰ ਟਾਲਦੇ ਰਹੇ। ਆਖ਼ਰੀ ਸਮੇਂ ਤੱਕ ਉਨ੍ਹਾਂ ਨੂੰ ਚਾਂਦੀ ਵਾਪਸ ਨਹੀਂ ਕੀਤੀ ਗਈ, ਜਿਸ ਦੇ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ। ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ’ਤੇ ਸ਼ਿਕਾਇਤ ਦੀ ਜਾਂਚ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਕੀਤੀ ਗਈ। ਜਾਂਚ ਰਿਪੋਰਟ ਆਉਣ ਦੇ ਬਾਅਦ ਥਾਣਾ ਸਿਟੀ ਪੁਲਿਸ ਨੇ ਦੋਹਾਂ ਕਥਿਤ ਦੋਸ਼ੀ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਿਕ ਦੋਵੇਂ ਭਰਾ ਫ਼ਿਲਹਾਲ ਫ਼ਰਾਰ ਹਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਸਦਾਬਹਾਰ ਫ਼ਲਦਾਰ ਬੂਟੇ ਲਗਾਉਣ ਲਈ ਅਨੁਕੂਲ ਸਮੇਂ ਦਾ ਲਾਭ ਉਠਾਉਣ ਦੀ ਅਪੀਲ ਅਗਲੀ ਖ਼ਬਰ ਡੀ. ਸੀ. ਵਲੋਂ ਕਲਰਕ ਦੀ ਲਿਖਤੀ ਪ੍ਰੀਖਿਆ ਲਈ ਪਾਬੰਦੀ ਦੇ ਹੁਕਮ
Ad Position 24