ਡਾ. ਰਵਜੋਤ ਸਿੰਘ ਨੇ ਅਰਨਿਆਲਾ ’ਚ ਪੁਲੀਆਂ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਚੌਹਾਲ ਤੋਂ ਮੁਸਤਾਪੁਰ ਨੂੰ ਜਾਣ ਵਾਲੀ ਸੜਕ ‘ਤੇ ਪਿੰਡ ਅਰਨਿਆਲਾ ਵਿਖੇ ਬਣ ਰਹੀਆਂ ਤਿੰਨ ਨਵੀਆਂ ਪੁਲੀਆਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਚੌਹਾਲ ਤੋਂ ਮੁਸਤਾਪੁਰ ਨੂੰ ਜਾਣ ਵਾਲੀ ਸੜਕ ‘ਤੇ ਪਿੰਡ ਅਰਨਿਆਲਾ ਵਿਖੇ ਬਣ ਰਹੀਆਂ ਤਿੰਨ ਨਵੀਆਂ ਪੁਲੀਆਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸੇ ਦਿਸ਼ਾ ਵਿਚ ਸੜਕਾਂ ਦੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਚੌਹਾਲ ਤੋਂ ਮੁਸਤਾਪੁਰ ਤੱਕ 4.38 ਕਿੱਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ‘ਤੇ ਕੁੱਲ 2 ਕਰੋੜ 98 ਲੱਖ 8 9 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਪ੍ਰਾਜੈਕਟ ਤਹਿਤ ਪਿੰਡ ਅਰਨਿਆਲਾ ਵਿਖੇ ਤਿੰਨ ਨਵੀਆਂ ਪੁਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਇਆ ਜਾ ਸਕੇ ਤੇ ਲੋਕਾਂ ਨੂੰ ਆਵਾਜਾਈ ਸੰਬੰਧੀ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕ ਅਤੇ ਪੁਲੀਆਂ ਦਾ ਨਿਰਮਾਣ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।