09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਭੁਪਿੰਦਰ ਸਿੰਘ ਨੀਲੂ ਨੂੰ ਕੌਮੀ ਮੀਤ ਪ੍ਰਧਾਨ ਬਣਨ ’ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਕੀਤਾ ਸਨਮਾਨਿਤ

ਦਸੂਹਾ, 9 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਭੁਪਿੰਦਰ ਸਿੰਘ ਨੀਲੂ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਦਸੂਹਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਭੁਪਿੰਦਰ ਸਿੰਘ ਨੀਲੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 10-10-2026
ਦਸੂਹਾ, 9 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਭੁਪਿੰਦਰ ਸਿੰਘ ਨੀਲੂ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਦਸੂਹਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਭੁਪਿੰਦਰ ਸਿੰਘ ਨੀਲੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਕਿਹਾ ਕਿ ਭੁਪਿੰਦਰ ਸਿੰਘ ਨੀਲੂ ਨੇ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਅਹਿਮ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ, ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਕੌਮੀ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪ ਕੇ ਵੱਡਾ ਮਾਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮਿਹਨਤੀ ਆਗੂਆਂ ਨੂੰ ਜ਼ਿੰਮੇਵਾਰੀਆਂ ਦੇਣਾ ਜਥੇਬੰਦੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਭੁਪਿੰਦਰ ਸਿੰਘ ਨੀਲੂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਦਵਿੰਦਰ ਸਿੰਘ ਕਾਹਲੋਂ, ਜਸਵਿੰਦਰ ਸਿੰਘ ਜੱਸਾ ਕਾਲੜਾ, ਜਸਵਿੰਦਰ ਸਿੰਘ ਪੱਸੀ ਬੇਟ, ਹਰਸ਼ਜੋਤ ਸਿੰਘ ਘੁੰਮਣ, ਲਵਦੀਪ ਸਿੰਘ ਚੰਡੀਦਾਸ, ਮੇਜਰ ਸਿੰਘ, ਜਸਵਿੰਦਰ ਸਿੰਘ, ਪ੍ਰਭਜੋਤ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ 5 ਹੋਣਹਾਰ ਵਿਦਿਆਰਥੀ ਮੈਰਿਟ ’ਚ ਅਗਲੀ ਖ਼ਬਰ ਜਿੰਪਾ ਨੇ ਊਸ਼ਾ ਮਾਰਟਿਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ ਤੇ ਸਟੇਸ਼ਨਰੀ
Ad Position 24