09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ 5 ਹੋਣਹਾਰ ਵਿਦਿਆਰਥੀ ਮੈਰਿਟ ’ਚ

ਭੰਗਾਲਾ, 9 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਆਈ. ਕੇ.

Ad Position 21
No active advertisement
ਅਜੀਤ ਡੈਸਕ 10-10-2026
ਭੰਗਾਲਾ, 9 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਅਪ੍ਰੈਲ 2026 ਦੀ ਘੋਸ਼ਿਤ ਕੀਤੀ ਮੈਰਿਟ ਸੂਚੀ ’ਚ ਮੁਕੇਰੀਆਂ ਦੇ ਨਾਮਵਰ ਵਿੱਦਿਅਕ ਅਦਾਰੇ ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ 5 ਹੋਣਹਾਰ ਵਿਦਿਆਰਥੀਆਂ ਨੇ ਆਪਣੀ ਜਗ੍ਹਾ ਬਣਾ ਕੇ ਸੰਸਥਾ ਅਤੇ ਇਲਾਕੇ ਦਾ ਨਾਂਅ ਪੂਰੇ ਸੂਬੇ ਵਿਚ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਕਾਲਜ ਦੀ ਬੀ. ਐੱਸ. ਸੀ. ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ ਵਿਚ ਪੜ੍ਹ ਰਹੀ ਵਿਦਿਆਰਥਣ ਆਰਤੀ ਨੇ 8.27 ਗ੍ਰੇਡ ਨਾਲ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਐਮ. ਕਾਮ ਦੀਆਂ ਵਿਦਿਆਰਥਣਾਂ ਸਪਨਾ ਦੇਵੀ ਨੇ 8.43 ਗ੍ਰੇਡ ਨਾਲ ਦੂਜਾ ਅਤੇ ਨੇਹਾ ਕੁਮਾਰੀ ਨੇ 8.42 ਗ੍ਰੇਡ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬੀ. ਟੈਕ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਵਿਦਿਆਰਥੀ ਲਖਵੀਰ ਸਿੰਘ ਨੇ 7.88 ਗ੍ਰੇਡ ਤੇ ਬੀ. ਐੱਸ. ਸੀ. ਮੈਡੀਕਲ ਟੈਕਨਾਲੋਜੀ (ਐਨਸਥੀਸੀਆ ਐਂਡ ਓਪਰੇਸ਼ਨ ਥੀਏਟਰ) ਦੀ ਵਿਦਿਆਰਥਣ ਤੱਨਮ ਜ਼ਰੀ ਨੇ 8.75 ਗ੍ਰੇਡ ਨਾਲ ਯੂਨੀਵਰਸਿਟੀ ’ਚੋਂ ਸੱਤਵਾਂ ਸਥਾਨ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਸ਼ਾਨਦਾਰ ਅਕਾਦਮਿਕ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਅਰਸ਼ਦੀਪ ਸਿੰਘ, ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ, ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਨੇ ਸਾਰੇ ਮੈਰਿਟ ਵਿਚ ਆਏ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸੰਬੰਧਿਤ ਵਿਭਾਗਾਂ ਦੇ ਮੁਖੀਆਂ ਤੇ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਪ੍ਰਾਪਤੀ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਕਾਲਜ ਪ੍ਰਸ਼ਾਸਨ ਨੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਉੱਚ ਪੱਧਰੀ ਸਿੱਖਿਆ ਤੇ ਅਕਾਦਮਿਕ ਮਾਹੌਲ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ 6 ਰੋਜ਼ਾ ਰੁਜ਼ਗਾਰ ਯੋਗਤਾ ਤੇ ਹੁਨਰ ਵਿਕਾਸ ਸਿਖਲਾਈ ਵਰਕਸ਼ਾਪ ਲਗਾਈ ਅਗਲੀ ਖ਼ਬਰ ਭੁਪਿੰਦਰ ਸਿੰਘ ਨੀਲੂ ਨੂੰ ਕੌਮੀ ਮੀਤ ਪ੍ਰਧਾਨ ਬਣਨ ’ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਕੀਤਾ ਸਨਮਾਨਿਤ
Ad Position 24