09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੁਰਜੀਤ ਸਿੰਘ ਕੈਰੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਵਾਈਸ ਪ੍ਰਧਾਨ ਨਿਯੁਕਤ

ਦਸੂਹਾ, 9 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰਜੀਤ ਸਿੰਘ ਕੈਰੇ ਨੂੰ ਪਾਰਟੀ ਦਾ ਕੌਮੀ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਪਾਰਟੀ ਵਿਚ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 21
No active advertisement
ਅਜੀਤ ਡੈਸਕ 10-10-2026
ਦਸੂਹਾ, 9 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰਜੀਤ ਸਿੰਘ ਕੈਰੇ ਨੂੰ ਪਾਰਟੀ ਦਾ ਕੌਮੀ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਪਾਰਟੀ ਵਿਚ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸੁਰਜੀਤ ਸਿੰਘ ਕੈਰੇ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸੁਰਜੀਤ ਸਿੰਘ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਦੇ ਅਹੁਦੇ ’ਤੇ ਸੇਵਾਵਾਂ ਨਿਭਾ ਰਹੇ ਸਨ। ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਤੇ ਸਰਗਰਮ ਭੂਮਿਕਾ ਨੂੰ ਦੇਖਦਿਆਂ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਇਹ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਸੁਰਜੀਤ ਸਿੰਘ ਕੈਰੇ ਨੇ ਇਸ ਨਿਯੁਕਤੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤਾ ਗਿਆ ਇਹ ਮਾਣ ਉਨ੍ਹਾਂ ਲਈ ਪ੍ਰੇਰਨਾ ਦਾ ਸਰੋਤ ਹੈ ਤੇ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ 3 ਕਰੋੜ ਰੁਪਏ ਦੀ ਲਾਗਤ ਨਾਲ ਲਗਾਈ ਸੀ. ਟੀ. ਸਕੈਨ ਦਾ ਉਦਘਾਟਨ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ 6 ਰੋਜ਼ਾ ਰੁਜ਼ਗਾਰ ਯੋਗਤਾ ਤੇ ਹੁਨਰ ਵਿਕਾਸ ਸਿਖਲਾਈ ਵਰਕਸ਼ਾਪ ਲਗਾਈ
Ad Position 24