09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਿਵਲ ਹਸਪਤਾਲ ਦਸੂਹਾ ਵਿਖੇ 3 ਕਰੋੜ ਰੁਪਏ ਦੀ ਲਾਗਤ ਨਾਲ ਲਗਾਈ ਸੀ. ਟੀ. ਸਕੈਨ ਦਾ ਉਦਘਾਟਨ

ਦਸੂਹਾ, 9 ਅਕਤੂਬਰ (ਭੁੱਲਰ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸਬ ਡਵੀਜ਼ਨਲ ਹਸਪਤਾਲ ਦਸੂਹਾ ਵਿਖੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਗਵਾਈ ਹੇਠ 3 ਕਰੋੜ ਰੁਪਏ ਦੀ ਲਾਗਤ ਨਾਲ ਲਗਾਈ ਨਵੀਂ ਸੀ.

Ad Position 21
No active advertisement
ਲੋਕਾਂ ਨੂੰ ਦੂਰ-ਦੁਰਾਡੇ ਜਾਣ ਤੋਂ ਮਿਲੇਗੀ ਰਾਹਤ-ਘੁੰਮਣ 10-10-2026
ਦਸੂਹਾ, 9 ਅਕਤੂਬਰ (ਭੁੱਲਰ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸਬ ਡਵੀਜ਼ਨਲ ਹਸਪਤਾਲ ਦਸੂਹਾ ਵਿਖੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਗਵਾਈ ਹੇਠ 3 ਕਰੋੜ ਰੁਪਏ ਦੀ ਲਾਗਤ ਨਾਲ ਲਗਾਈ ਨਵੀਂ ਸੀ. ਟੀ. ਸਕੈਨ ਦਾ ਉਦਘਾਟਨ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਕਰ ਕਮਲਾ ਨਾਲ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਲਪ੍ਰੀਤ ਸਿੰਘ ਸੰਧੂ ਵਲੋਂ ਸੀ. ਟੀ. ਸਕੈਨ ਦੀ ਸਫਲਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਸੂਹਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਸੀ. ਟੀ. ਸਕੈਨ ਦੇ ਲੱਗਣ ਨਾਲ ਲੋਕਾਂ ਨੂੰ ਹੁਣ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ ਅਤੇ ਦਸੂਹਾ ਵਿਖੇ ਹੀ ਸੀ. ਟੀ. ਸਕੈਨ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਦਸੂਹਾ ਵਿਖੇ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਿਵਲ ਹਸਪਤਾਲ ਦਸੂਹਾ ਵਿਖੇ ਐਮ. ਆਰ. ਆਈ. ਦੀ ਸਹੂਲਤ ਵੀ ਉਪਲਬਧ ਕਰਵਾਉਣ ਲਈ ਯਤਨਸ਼ੀਲ ਹੋਣਗੇ। ਇਸ ਮੌਕੇ ਸਿਵਲ ਸਰਜਨ ਡਾਕਟਰ ਮਨਦੀਪ ਕਮਲ, ਡੀ. ਐਮ. ਸੀ. ਡਾ. ਸਵਾਤੀ ਸ਼ੀਮਾਰ ਨੇ ਕਿਹਾ ਕਿ ਵਿਧਾਇਕ ਘੁੰਮਣ ਦੀ ਅਗਵਾਈ ਹੇਠ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਨਵਾਂ ਸੀ. ਟੀ. ਸਕੈਨ ਸਥਾਪਿਤ ਕੀਤਾ ਗਿਆ ਹੈ, ਜਿਸ ਲਈ ਐਸ. ਐਮ. ਓ. ਡਾ. ਮਨਮੋਹਨ ਸਿੰਘ ਅਤੇ ਸਮੁੱਚੀ ਟੀਮ ਵਧਾਈ ਦੀ ਪਾਤਰ ਹੈ। ਇਸ ਮੌਕੇ ਸਿਵਲ ਹਸਪਤਾਲ ਦਸੂਹਾ ਦੇ ਐੱਸ. ਐਮ. ਓ. ਡਾ. ਮਨਮੋਹਨ ਸਿੰਘ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ। ਇਸ ਮੌਕੇ ਚੰਦਨ ਡਾਇਗਨਸਿਕਸ ਏ ਯੂਨਿਟ ਆਫ਼ ਚੰਦਨ ਹੈਲਥ ਕੇਅਰ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਮੈਨੇਜਰ ਜਤਿੰਦਰ ਨੇ ਦੱਸਿਆ ਕਿ ਇਹ ਸੀ. ਟੀ. ਸਕੈਨ 500 ਰੁਪਏ ਵਿਚ ਮਰੀਜ਼ ਦੀ ਕੀਤੀ ਜਾਵੇਗੀ। ਇਸ ਮੌਕੇ ਵਰਿੰਦਰ ਇਕਬਾਲ ਸਿੰਘ ਬਿੰਦੂ ਘੁੰਮਣ, ਮਾਰਕੀਟ ਕਮੇਟੀ ਦੇ ਚੇਅਰਮੈਨ ਕਮਲਪ੍ਰੀਤ ਸਿੰਘ ਸੰਧੂ, ਨਗਰ ਕੌਂਸਲ ਦਸੂਹਾ ਤੇ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ, ਮਨਜੋਤ ਸਿੰਘ ਤਲਵੰਡੀ, ਕੌਂਸਲਰ ਹਰਵਿੰਦਰ ਸਿੰਘ ਕਾਹਲੋਂ, ਐਸ. ਡੀ. ਓ. ਵਸ਼ਿਸ਼ਟ , ਚੀਫ਼ ਲੈਬ ਟੈਕਨੀਸ਼ੀਅਨ ਡੈਨੀਅਲ, ਕੌਂਸਲਰ ਚਮਨ ਲਾਲ, ਕੌਂਸਲਰ ਤਰਨ ਖੁੱਲਰ, ਜੋਗਿੰਦਰ ਪਾਲ ਨਿੱਕੂ, ਰਾਜੂ ਠੁਕਰਾਲ, ਤਰਸੇਮ ਸਿੰਘ ਖ਼ਾਲਸਾ, ਵਿਨੋਦ ਰੱਲਣ, ਜੁਗਿੰਦਰ ਸਿੰਘ ਭਾਟੀਆ, ਦੀਦਾਰ ਸਿੰਘ ਕਾਲਾ ਪ੍ਰਧਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ, ਹਰਪਾਲ ਸਿੰਘ ਦਸੂਹਾ, ਸਤਪਾਲ ਸਿੰਘ ਪੰਮਾ ਪੇਂਟਰ , ਬਲਵਿੰਦਰ ਸਿੰਘ, ਬਿੱਲਾ ਅਰੋੜਾ, ਪਰਮਿੰਦਰ ਸਿੰਘ ਬਬਲੂ, ਕਮਲਦੀਪ ਸਿੰਘ ਵਿਰਦੀ, ਮੈਨੇਜਰ ਜਤਿੰਦਰ, ਡਾਕਟਰ ਕੁਲਵਿੰਦਰ ਸਿੰਘ, ਡਾਕਟਰ ਕਰਨਜੀਤ ਸਿੰਘ, ਡਾਕਟਰ ਮਨਪ੍ਰੀਤ ਸਿੰਘ, ਡਾਕਟਰ ਗੁਰਪ੍ਰੀਤ ਸਿੰਘ, ਚੀਫ਼ ਆਰਮੇਸੀ ਅਫ਼ਸਰ ਮਨਦੀਪ ਕੌਰ, ਅਰਸ਼ਦੀਪ ਕੌਰ, ਹਰਮਨਪ੍ਰੀਤ ਕੌਰ, ਜਸਵਿੰਦਰ ਕੌਰ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਰਨ ਦਾਸ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਚੌਹਾਲ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸੁਰਜੀਤ ਸਿੰਘ ਕੈਰੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਵਾਈਸ ਪ੍ਰਧਾਨ ਨਿਯੁਕਤ
Ad Position 24