ਡੀ. ਸੀ. ਵਲੋਂ ਹੁਸ਼ਿਆਰਪੁਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026 ਦਾ ਉਦਘਾਟਨ
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਅੱਜ ਇਨਡੋਰ ਸਟੇਡੀਅਮ, ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਕਰਵਾਈ ਗਈ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਅੱਜ ਇਨਡੋਰ ਸਟੇਡੀਅਮ, ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਕਰਵਾਈ ਗਈ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਸਰੀਰਕ ਅਤੇ ਮਾਨਸਿਕ ਸਿਹਤ ਬਿਹਤਰ ਹੁੰਦੀ ਹੈ, ਉਥੇ ਹੀ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਕਰਨ ਦੀ ਪ੍ਰਵਿਰਤੀ ਵੀ ਵਿਕਸਿਤ ਹੁੰਦੀ ਹੈ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-11, ਅੰਡਰ-13, ਅੰਡਰ-15, ਅੰਡਰ-17 ਤੇ ਅੰਡਰ-19 ਉਮਰ ਵਰਗ ਦੇ ਲੜਕਿਆਂ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਪ੍ਰਬੰਧਕ ਵੀ ਮੌਜੂਦ ਸਨ।