11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਧਾਇਕ ਜਿੰਪਾ ਨੇ 71.28 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 5 ਸੜਕਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 8 ਅਤੇ 9 ਵਿਚ 71. 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ ਪੰਜ ਸੜਕਾਂ ਦਾ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 11-10-2026
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 8 ਅਤੇ 9 ਵਿਚ 71.28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ ਪੰਜ ਸੜਕਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ ਅਤੇ ਸਥਾਨਕ ਪੱਧਰ ’ਤੇ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਲੋੜੀਂਦੇ ਕਾਰਜ ਭਵਿੱਖ ਵਿਚ ਵੀ ਲਗਾਤਾਰ ਜਾਰੀ ਰੱਖੇ ਜਾਣਗੇ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਦੇਖ-ਰੇਖ ਵਿਚ ਸਹਿਯੋਗ ਦੇਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਹੂਲਤਾਂ ਭਰਪੂਰ ਬਣਾਉਣ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੁਖੀ ਰਾਮ , ਕੌਂਸਲਰ ਗੁਰਬਖ਼ਸ਼ ਕੌਰ, ਕੌਂਸਲਰ ਪ੍ਰਦੀਪ ਬਿੱਟੂ, ਸੁਮਨ, ਰਾਜਿੰਦਰ ਪ੍ਰਸਾਦ, ਮਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਰਮਪੁਰ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਗਮ ਕਰਵਾਇਆ ਅਗਲੀ ਖ਼ਬਰ ਸੀਹਵਾਂ ਸਕੂਲ ਦੇ ਹੋਣਹਾਰ ਖਿਡਾਰੀਆਂ ਨੂੰ ਕੀਤਾ ਸਨਮਾਨਿਤ
Ad Position 24