10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲਾਂ ‘ਚ ਮੈਗਾ ਪੀ. ਟੀ. ਐਮ. ‘ਚ ਸ਼ਿਰਕਤ

ਹੁਸ਼ਿਆਰਪੁਰ, 10 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਮੈਗਾ ਪੀ. ਟੀ.

Ad Position 21
No active advertisement
ਸਰਕਾਰੀ ਸਕੂਲ ‘ਚ ਮੈਗਾ ਪੀ. ਟੀ. ਐਮ. ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਹਰਜਿੰਦਰ ਕੌਰ ਤੇ ਹੋਰ। 11-10-2026
ਹੁਸ਼ਿਆਰਪੁਰ, 10 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਮੈਗਾ ਪੀ. ਟੀ. ਐਮ.) ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਹਰਜਿੰਦਰ ਕੌਰ ਨੇ ਸਰਕਾਰੀ ਮਿਡਲ ਸਕੂਲ ਡੱਲੇਵਾਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾ ਵਿਖੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਿੱਖਿਆ, ਵਿੱਦਿਅਕ ਪ੍ਰਾਪਤੀਆਂ ਤੇ ਬੱਚਿਆਂ ਦੇ ਉੱਜਵਲ ਭਵਿੱਖ ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਮਾਪਿਆਂ ਦੀ ਭਾਗੀਦਾਰੀ ਨਾਲ ਸੁਧਰੇਗਾ ਵਿਦਿਆਰਥੀਆਂ ਦਾ ਪ੍ਰਦਰਸ਼ਨ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਕਿਹਾ ਕਿ ਮੈਗਾ ਪੀ. ਟੀ. ਐਮ. ਦਾ ਮੁੱਖ ਉਦੇਸ਼ ਸਕੂਲਾਂ ਤੇ ਮਾਪਿਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨਾ ਹੈ, ਤਾਂ ਜੋ ਵਿਦਿਆਰਥੀਆਂ ਦੀ ਵਿੱਦਿਅਕ ਤਰੱਕੀ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੱਚੇ ਦੀ ਸਿੱਖਿਆ ਸਿਰਫ਼ ਸਕੂਲ ਤੱਕ ਸੀਮਤ ਨਹੀਂ ਹੁੰਦੀ, ਸਗੋਂ ਘਰ ਦਾ ਮਾਹੌਲ ਤੇ ਮਾਪਿਆਂ ਦਾ ਸਹਿਯੋਗ ਵੀ ਉਸ ਦੀ ਸ਼ਖ਼ਸੀਅਤ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਿੱਖਿਆ ਵਿਭਾਗ ਲਗਾਤਾਰ ਯਤਨ ਕਰ ਰਿਹਾ ਹੈ। ਇਸ ਮੌਕੇ ਪ੍ਰਿੰ. ਤ੍ਰਿਲੋਚਨ ਸਿੰਘ, ਕੁੰਦਨ ਸਿੰਘ ਕਾਲਕੱਟ, ਰਾਜੇਸ਼ ਮਹਿਤਾ, ਹਰਬੰਸ ਸਾਗਰ, ਅਮਰਜੀਤ ਸਿੰਘ, ਸੁਸ਼ਮਾ ਸ਼ਰਮਾ, ਵਿਜੇ ਕਲਸੀ, ਅਜੇ ਕੁਮਾਰ, ਮੋਨਿਕਾ ਆਦਿ ਸਮੇਤ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਵਿਸ਼ਵ ਡਾਕ ਦਿਵਸ ਮਨਾਇਆ ਅਗਲੀ ਖ਼ਬਰ ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ ਕਮੇਟੀ ਮੈਂਬਰ ਬਣਨ ’ਤੇ ਰਿੰਕੂ ਚਾਂਦਪੁਰੀ ਦਾ ਸਨਮਾਨ
Ad Position 24