ਗੁਰਦੁਆਰਾ ਹਰਸਰ ਸਾਹਿਬ ’ਚ ਮੈਡੀਕਲ ਜਾਂਚ ਕੈਂਪ ਲਗਾਇਆ
ਅੱਡਾ ਸਰਾਂ, 10 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਂਵਾਂ ਦੇ ਗੁਰਦੁਆਰਾ ਹਰਸਰ ਸਾਹਿਬ ਵਿਖੇ ਇਕ ਰੋਜ਼ਾ ਮੁਫ਼ਤ ਮੈਡੀਕਲ ਜਾਂਚ ਕੈਂਪ ਪ੍ਰਧਾਨ ਹਰਦੀਪ ਸਿੰਘ ਤੇ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਵਿਚ ਲਗਾਇਆ। ਕੈਂਪ ਦਾ ਉਦਘਾਟਨ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਚੇਅਰਮੈਨ ਪੰਚਾਇਤ ਸੰਮਤੀ ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ ਨੇ ਕੀਤਾ।
ਅੱਡਾ ਸਰਾਂ, 10 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਂਵਾਂ ਦੇ ਗੁਰਦੁਆਰਾ ਹਰਸਰ ਸਾਹਿਬ ਵਿਖੇ ਇਕ ਰੋਜ਼ਾ ਮੁਫ਼ਤ ਮੈਡੀਕਲ ਜਾਂਚ ਕੈਂਪ ਪ੍ਰਧਾਨ ਹਰਦੀਪ ਸਿੰਘ ਤੇ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਵਿਚ ਲਗਾਇਆ। ਕੈਂਪ ਦਾ ਉਦਘਾਟਨ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਚੇਅਰਮੈਨ ਪੰਚਾਇਤ ਸੰਮਤੀ ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ ਨੇ ਕੀਤਾ। ਕੈਂਪ ਦੌਰਾਨ ਰੇਖੀ ਹਰਬੰਸ ਹਸਪਤਾਲ ਟਾਂਡਾ ਦੀ ਟੀਮ ਡਾ. ਸ਼ਿਵਰਾਜ ਰੇਖੀ, ਡਾ. ਰਜਿੰਦਰ ਕੌਰ, ਡਾ. ਹਰਲੀਨ ਕੌਰ, ਕਰਨਦੀਪ ਕੌਰ, ਗੁਰਕੀਰਤ ਸਿੰਘ, ਜਸਕੀਰਤ ਸਿੰਘ, ਕੁਲਵੀਰ ਸਿੰਘ, ਦਵਿੰਦਰ ਸਿੰਘ, ਰਣਵੀਰ ਸਿੰਘ ,ਹਰਪ੍ਰੀਤ ਸਿੰਘ, ਮਨਦੀਪ ਕੌਰ ਦੀ ਟੀਮ ਮਰੀਜ਼ਾਂ ਦੀ ਮੈਡੀਕਲ ਜਾਂਚ ਕੀਤੀ ਤੇ ਦਵਾਈਆਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈੱਸਟ ਵੀ ਕੀਤੇ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਸਪਤਾਲ ਦੀ ਟੀਮ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਹਸਪਤਾਲ ਦੇ ਸਮਾਜ ਸੇਵੀ ਮਿਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਪਰਸ਼ੋਤਮ ਸਿੰਘ, ਰਜਿੰਦਰ ਕੌਰ, ਹਰਪ੍ਰੀਤ ਕੌਰ, ਗੁਰਮੀਤ ਕੌਰ ਸਮੂਹ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ।