12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ ’ਚ ਪਏ ਮੀਂਹ ਨਾਲ ਠੰਢ ’ਚ ਹੋਇਆ ਵਾਧਾ ਮੀਂਹ ਦੇ ਮੱਦੇਨਜ਼ਰ ਝੋਨੇ ਦੀ ਸੁਰੱਖਿਆ ਲਈ ਮੰਡੀਆਂ ’ਚ ਪੁਖ਼ਤਾ ਪ੍ਰਬੰਧ-ਡੀ. ਸੀ

ਹੁਸ਼ਿਆਰਪੁਰ, 11 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕੇ ’ਚ ਪਏ ਮੀਂਹ ਦੇ ਚੱਲਦਿਆਂ ਜਿਥੇ ਠੰਢ ’ਚ ਵਾਧਾ ਹੋਇਆ ਹੈ ਉਥੇ ਹੀ ਇਹ ਬੇਸ਼ੱਕ ਮੌਸਮੀ ਫ਼ਸਲਾਂ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ ਪਰ ਇਸਦੇ ਨਾਲ ਹੀ ਕੁੱਝ ਜਗ੍ਹਾ ’ਤੇ ਇਸ ਪਏ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ ਵੀ ਹੋਇਆ ਹੈ। ਇਸ ਸੰਬੰਧੀ ਇਲਾਕੇ ਦੇ ਕਿਸਾਨਾਂ ਸਾਬਕਾ ਸਰਪੰਚ ਗੁਰਮੀਤ ਸਿੰਘ ਬਾਗਪੁਰ, ਨੰਬਰਦਾਰ ਭੁਪਿੰਦਰ ਸਿੰਘ ਹੇੜੀਆਂ, ਸਾਬਕਾ ਸਰਪੰਚ ਜਸਵੀਰ ਸਿੰਘ, ਸੁਰਜੀਤ ਸਿੰਘ, ਰੇਸ਼ਮ ਸਿੰਘ, ਕਿਸਾਨ ਆਗੂ ਹਰਪਾਲ ਸਿੰਘ ਸੰਘਾ, ਰਛਪਾਲ ਸਿੰਘ ਆਦਿ ਨੇ ਦੱਸਿਆ ਕਿ ਇਸ ਬੇਮੌਸਮੇ ਮੀਂਹ ਨਾਲ ਸਭ ਤੋਂ ਵੱਧ ਝੋਨੇ ਦੀ ਕਟਾਈ ’ਤੇ ਅਸਰ ਪਿਆ ਹੈ।

Ad Position 21
No active advertisement
ਅਜੀਤ ਡੈਸਕ 12-10-2026
ਹੁਸ਼ਿਆਰਪੁਰ, 11 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕੇ ’ਚ ਪਏ ਮੀਂਹ ਦੇ ਚੱਲਦਿਆਂ ਜਿਥੇ ਠੰਢ ’ਚ ਵਾਧਾ ਹੋਇਆ ਹੈ ਉਥੇ ਹੀ ਇਹ ਬੇਸ਼ੱਕ ਮੌਸਮੀ ਫ਼ਸਲਾਂ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ ਪਰ ਇਸਦੇ ਨਾਲ ਹੀ ਕੁੱਝ ਜਗ੍ਹਾ ’ਤੇ ਇਸ ਪਏ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ ਵੀ ਹੋਇਆ ਹੈ। ਇਸ ਸੰਬੰਧੀ ਇਲਾਕੇ ਦੇ ਕਿਸਾਨਾਂ ਸਾਬਕਾ ਸਰਪੰਚ ਗੁਰਮੀਤ ਸਿੰਘ ਬਾਗਪੁਰ, ਨੰਬਰਦਾਰ ਭੁਪਿੰਦਰ ਸਿੰਘ ਹੇੜੀਆਂ, ਸਾਬਕਾ ਸਰਪੰਚ ਜਸਵੀਰ ਸਿੰਘ, ਸੁਰਜੀਤ ਸਿੰਘ, ਰੇਸ਼ਮ ਸਿੰਘ, ਕਿਸਾਨ ਆਗੂ ਹਰਪਾਲ ਸਿੰਘ ਸੰਘਾ, ਰਛਪਾਲ ਸਿੰਘ ਆਦਿ ਨੇ ਦੱਸਿਆ ਕਿ ਇਸ ਬੇਮੌਸਮੇ ਮੀਂਹ ਨਾਲ ਸਭ ਤੋਂ ਵੱਧ ਝੋਨੇ ਦੀ ਕਟਾਈ ’ਤੇ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਚੁੱਕੀ ਹੈ, ਜਿਸ ਦੀ ਕਟਾਈ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ ਪਰ ਤੇਜ਼ ਚੱਲੀ ਹਨ੍ਹੇਰੀ ਕਾਰਨ ਕਈ ਜਗ੍ਹਾ ’ਤੇ ਇਹ ਫ਼ਸਲ ਪੂਰੀ ਤਰ੍ਹਾਂ ਧਰਤੀ ’ਤੇ ਵਿਛ ਗਈ ਹੈ, ਇਸ ਦੇ ਨਾਲ ਹੀ ਜਿਸ ਝੋਨੇ ਦੀ ਕਟਾਈ ਹੱਥਾਂ ਨਾਲ ਕੀਤੀ ਗਈ ਸੀ ਉਨ੍ਹਾਂ ਖੇਤਾਂ ’ਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਵੇਗਾ ਅਤੇ ਨਾਲ ਹੀ ਫ਼ਸਲ ਦੇ ਝਾੜ ਅਤੇ ਗੁਣਵੱਤਾ ’ਚ ਫ਼ਰਕ ਪਵੇਗਾ। ਕਿਸਾਨਾਂ ਨੇ ਕਿਹਾ ਕਿ ਪਹਿਲਾਂ ਹੀ ਖੇਤੀ ’ਚ ਵੱਧ ਰਹੀਆਂ ਲਾਗਤਾਂ ਦੇ ਚੱਲਦਿਆਂ ਆਰਥਿਕ ਤੌਰ ’ਤੇ ਕਮਜ਼ੋਰ ਹੋ ਰਹੇ ਹਨ ਅਤੇ ਅਜਿਹੀਆਂ ਕੁਦਰਤੀ ਆਫ਼ਤਾਂ ਹੋਰ ਵੀ ਭਾਰੀ ਨੁਕਸਾਨ ਪਹੁੰਚਾ ਰਹੀਆਂ ਹਨ। ਕਿਸਾਨਾਂ ਨੇ ਇਹ ਵੀ ਕਿਹਾ ਕਿ ਕੁੱਝ ਸਮਾਂ ਪਹਿਲਾਂ ਲਗਾਈ ਆਲੂ, ਮਟਰ ਹੋਰ ਸਬਜ਼ੀ ਦੀ ਫ਼ਸਲ ਵੀ ਮੀਂਹ ਕਾਰਨ ਨੁਕਸਾਨੀ ਗਈ ਹੈ ਕਿਉਂਕਿ ਖੇਤਾਂ ’ਚ ਪਾਣੀ ਭਰ ਜਾਣ ਕਾਰਨ ਇਨ੍ਹਾਂ ਫ਼ਸਲਾਂ ਦੇ ਖ਼ਰਾਬ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ, ਜੇਕਰ ਮੀਂਹ ਕੁੱਝ ਦਿਨ ਹੋਰ ਪੈਦਾ ਹੈ ਤਾਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਮੁੱਖ ਦਾਣਾ ਮੰਡੀ ਹੁਸ਼ਿਆਰਪੁਰ ਅਤੇ ਹੋਰਨਾਂ ਫੋਕਲ ਪੁਆਇੰਟਾਂ ’ਤੇ ਵਿਕਣ ਲਈ ਆਈ ਝੋਨੇ ਦੀ ਫ਼ਸਲ ਨੂੰ ਸੰਭਾਲਣ ਲਈ ਆੜ੍ਹਤੀਆਂ ਤੇ ਕਿਸਾਨਾਂ ਨੂੰ ਭਾਰੀ ਜੱਦੋ-ਜਹਿਦ ਕਰਨੀ ਪਈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੀ ਗਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਮੀਂਹ ਦੇ ਚੱਲਦਿਆਂ ਸ਼ਹਿਰ ’ਚ ਵੀ ਆਮ ਜਨਜੀਵਨ ਪ੍ਰਭਾਵਿਤ ਰਿਹਾ।
Ad Position 22
No active advertisement
ਪਿਛਲੀ ਖ਼ਬਰ ਭਾਰੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
Ad Position 24