ਨਸ਼ੀਲੇ ਪਦਾਰਥ ਸਮੇਤ 3 ਕਾਬੂ
ਹਰਿਆਣਾ, 11 ਅਕਤੂਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਗਸ਼ਤ ਦੌਰਾਨ ਐਕਟਿਵਾ ਸਵਾਰ ਤਿੰਨ ਵਿਅਕਤੀਆਂ ਨੂੰ 65 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਥਾਣਾ ਮੁਖੀ ਗੁਰਬਚਨ ਸਿੰਘ ਨੇ ਦੱਸਿਆ ਕਿ ਏ.
ਹਰਿਆਣਾ, 11 ਅਕਤੂਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਗਸ਼ਤ ਦੌਰਾਨ ਐਕਟਿਵਾ ਸਵਾਰ ਤਿੰਨ ਵਿਅਕਤੀਆਂ ਨੂੰ 65 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਥਾਣਾ ਮੁਖੀ ਗੁਰਬਚਨ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਅਨਿਲ ਕੁਮਾਰ, ਏ. ਐੱਸ. ਆਈ. ਨਰੇਸ਼ ਕੁਮਾਰ ਪੁਲਿਸ ਪਾਰਟੀ ਨਾਲ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ ਵਿਚ ਪਿੰਡ ਪਟਿਆਲ ਨੂੰ ਜਾ ਰਹੇ ਸਨ ਤਾਂ ਸਾਹਮਣੇ ਤੋਂ ਇਕ ਸਕੂਟਰੀ ’ਤੇ ਆ ਰਹੇ ਤਿੰਨ ਨੌਜਵਾਨ ਪੁਲਿਸ ਦੀ ਗੱਡੀ ਨੂੰ ਦੇਖਦੇ ਹੋਏ ਆਪਣੀ ਸਕੂਟਰੀ ਨੂੰ ਪਿੱਛੇ ਨੂੰ ਮੋੜਨ ਲੱਗੇ ਤਾਂ ਸਕੂਟਰੀ ਸਲਿਪ ਹੋਣ ਕਾਰਨ ਨੌਜਵਾਨ ਹੇਠਾਂ ਡਿਗ ਗਏ। ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਰੋਕ ਕੇ ਜਦੋਂ ਕਾਬੂ ਕਰਕੇ ਉਨ੍ਹਾਂ ਦਾ ਨਾਂਅ ਪਤਾ ਪੁੱਛਿਆ ਤਾਂ ਸਕੂਟਰੀ ਚਾਲਕ ਵਲੋਂ ਆਪਣਾ ਨਾਂਅ ਅਭਿਸ਼ੇਕ ਠਾਕੁਰ ਪੁੱਤਰ ਮਹਿੰਦਰ ਸਿੰਘ ਬਾਸੀ ਵਾਰਡ ਨੰਬਰ 5 ਨੰਗਲ ਜਰਿਆਲ ਤਹਿਸੀਲ ਅੰਬ ਹਿਮਾਚਲ ਪ੍ਰਦੇਸ਼ ਤੇ ਉਸ ਦੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਰੋਹਿਤ ਕੁਮਾਰ ਪੁੱਤਰ ਸੁਰਿੰਦਰ ਸਿੰਘ ਪਿੰਡ ਪਿਰਥੀਪੁਰ ਥਾਣਾ ਗਗਰੇਟ ਸਟੇਟ ਹਿਮਾਚਲ ਪ੍ਰਦੇਸ਼ ਤੇ ਸਭ ਤੋਂ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਸ਼ੁਭਮ ਠਾਕੁਰ ਪੁੱਤਰ ਰਾਜਕੁਮਾਰ ਵਾਸੀ ਪਿੰਡ ਜੋਂਅ ਥਾਣਾ ਗਗਰੇਟ ਦੱਸਿਆ। ਪੁਲਿਸ ਵਲੋਂ ਜਾਂਚ ਦੌਰਾਨ ਉਨ੍ਹਾਂ ਤੋਂ 65 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।