12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਰੀ ਬਾਰਿਸ਼ ਕਾਰਨ ਭੰਗਾਲਾ ਦਾਣਾ ਮੰਡੀ ਵਿਚ ਝੋਨਾ ਪਾਣੀ ਵਿਚ ਡੁੱਬਿਆ, ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵਧੀਆਂ

ਭੰਗਾਲਾ, 11 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਭਾਰੀ ਬਾਰਿਸ਼ ਕਾਰਨ ਭੰਗਾਲਾ ਦੀ ਦਾਣਾ ਮੰਡੀ ਵਿਚ ਪਿਆ ਝੋਨਾ ਪਾਣੀ ਦੀ ਮਾਰ ਹੇਠ ਆ ਗਿਆ, ਜਿਸ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਾਣਾ ਮੰਡੀ ਭੰਗਾਲਾ ’ਚ ਬਾਰਸ਼ ਦਾ ਪਾਣੀ ਇਕੱਠਾ ਹੋਣ ਕਾਰਨ ਝੋਨੇ ਦੀਆਂ ਢੇਰੀਆਂ ਦੇ ਗਿੱਲੇ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 12-10-2026
ਭੰਗਾਲਾ, 11 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਭਾਰੀ ਬਾਰਿਸ਼ ਕਾਰਨ ਭੰਗਾਲਾ ਦੀ ਦਾਣਾ ਮੰਡੀ ਵਿਚ ਪਿਆ ਝੋਨਾ ਪਾਣੀ ਦੀ ਮਾਰ ਹੇਠ ਆ ਗਿਆ, ਜਿਸ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਾਣਾ ਮੰਡੀ ਭੰਗਾਲਾ ’ਚ ਬਾਰਸ਼ ਦਾ ਪਾਣੀ ਇਕੱਠਾ ਹੋਣ ਕਾਰਨ ਝੋਨੇ ਦੀਆਂ ਢੇਰੀਆਂ ਦੇ ਗਿੱਲੇ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਇਸ ਸਥਿਤੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ, ਕਿਉਂਕਿ ਝੋਨੇ ਦੀ ਫ਼ਸਲ ਪਾਲਣ ਲਈ ਕਿਸਾਨਾਂ ਵਲੋਂ ਮਹੀਨਿਆਂ ਤੱਕ ਸਖ਼ਤ ਮਿਹਨਤ ਕੀਤੀ ਜਾਂਦੀ ਹੈ। ਝੋਨੇ ਦੀ ਖ਼ਰੀਦ ਅਤੇ ਵੇਚਣ ਲਈ ਦਾਣਾ ਮੰਡੀ ਵਿਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨੂੰ ਹੁਣ ਬਾਰਿਸ਼ ਕਾਰਨ ਆਪਣੀ ਫ਼ਸਲ ਦੀ ਸੰਭਾਲ ਕਰਨ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਝੋਨਾ ਲੰਬੇ ਸਮੇਂ ਤੱਕ ਗਿੱਲਾ ਰਹਿੰਦਾ ਹੈ ਤਾਂ ਇਸ ਦੀ ਗੁਣਵੱਤਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੁੰਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਫ਼ਸਲ ਦੀ ਵਿਕਰੀ ਸਮੇਂ ਵੀ ਦਿੱਕਤਾਂ ਆ ਸਕਦੀਆਂ ਹਨ। ਇਸ ਮੌਕੇ ਇਲਾਕੇ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਮੌਸਮ ਦੀ ਖ਼ਰਾਬੀ ਕਾਰਨ ਪਹਿਲਾਂ ਹੀ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੁੰਦੇ ਹਨ ਅਤੇ ਹੁਣ ਮੰਡੀਆਂ ਵਿਚ ਪਾਣੀ ਭਰਨ ਨਾਲ ਉਨ੍ਹਾਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ। ਕਿਸਾਨਾਂ ਲਈ ਆਪਣੀ ਫ਼ਸਲ ਨੂੰ ਬਾਰਿਸ਼ ਤੋਂ ਬਚਾਉਣਾ ਤੇ ਉਸ ਨੂੰ ਸੁੱਕਾ ਰੱਖਣਾ ਵੱਡੀ ਚੁਨੌਤੀ ਬਣ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਸੰਬੰਧਿਤ ਮੰਡੀ ਪ੍ਰਸ਼ਾਸਨ ਤੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਭੰਗਾਲਾ ਦਾਣਾ ਮੰਡੀ ਵਿਚ ਇਕੱਠੇ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਤੁਰੰਤ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਝੋਨੇ ਦੀਆਂ ਢੇਰੀਆਂ ਨੂੰ ਬਾਰਿਸ਼ ਦੇ ਪਾਣੀ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਗਰੁੱਪ ਆਫ਼ ਸਕੂਲਜ਼ ਵਿਚ ‘ਇੰਟਰਪਰਸਨਲ ਸਕਿੱਲਜ਼’ ਵਿਸ਼ੇ ’ਤੇ ਵਰਕਸ਼ਾਪ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 3 ਕਾਬੂ
Ad Position 24