11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅੰਮ੍ਰਿਤਪਾਲ ਸਿੰਘ ਦੀ ਯਾਦ ਵਿਚ ਮੈਡੀਕਲ ਕੈਂਪ ਲਗਾਇਆ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਪਿੰਡ ਡੋਗਰਪੁਰ ਵਿਖੇ ਅੰਮ੍ਰਿਤਪਾਲ ਸਿੰਘ ਯਾਦਗਾਰੀ ਭਲਾਈ ਸੁਸਾਇਟੀ ਡੋਗਰਪੁਰ ਵਲੋਂ ਮਾਪਿਆਂ ਦੇ ਲਾਡਲੇ ਸਪੁੱਤਰ ਅੰਮ੍ਰਿਤਪਾਲ ਸਿੰਘ ਦੀ ਦੂਜੀ ਬਰਸੀ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ। ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਲਗਾਏ ਕੈਂਪ ਦੌਰਾਨ ਡਾ.

Ad Position 21
No active advertisement
ਅਜੀਤ ਡੈਸਕ 12-10-2026
ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਪਿੰਡ ਡੋਗਰਪੁਰ ਵਿਖੇ ਅੰਮ੍ਰਿਤਪਾਲ ਸਿੰਘ ਯਾਦਗਾਰੀ ਭਲਾਈ ਸੁਸਾਇਟੀ ਡੋਗਰਪੁਰ ਵਲੋਂ ਮਾਪਿਆਂ ਦੇ ਲਾਡਲੇ ਸਪੁੱਤਰ ਅੰਮ੍ਰਿਤਪਾਲ ਸਿੰਘ ਦੀ ਦੂਜੀ ਬਰਸੀ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ। ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਲਗਾਏ ਕੈਂਪ ਦੌਰਾਨ ਡਾ. ਰਿਆਨ, ਪਰਮਿੰਦਰ ਸਿੰਘ ਪੀ. ਆਰ. ਓ., ਸੰਦੀਪ ਕੁਮਾਰ ਤੇ ਲਿਵਾਸਾ ਹਸਪਤਾਲ ਨਵਾਂਸ਼ਹਿਰ ਦੀ ਟੀਮ ਵਲੋਂ ਆਏ ਹੋਏ ਮਰੀਜ਼ਾਂ ਦੀ ਜਾਂਚ ਕਰਕੇ ਸ਼ੂਗਰ, ਬੀ. ਪੀ. ਤੇ ਹੋਰ ਬਿਮਾਰੀਆਂ ਨਾਲ ਸੰਬੰਧਿਤ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਉਨ੍ਹਾਂ ਦੀ ਸਿਹਤ ਸੰਬੰਧੀ ਭਵਿੱਖ ਵਿਚ ਚੰਗੇ ਡਾਕਟਰਾਂ ਦੀ ਪਹੁੰਚ ਯਕੀਨੀ ਬਣਾਉਣ ਅਤੇ ਪੌਸ਼ਟਿਕ ਖ਼ੁਰਾਕ ਲੈਣ ਦੀ ਵੀ ਸਲਾਹ ਦਿੱਤੀ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ, ਰਾਜ ਕੁਮਾਰ, ਗੁਰਬਖ਼ਸ਼ ਕੌਰ, ਐਡਵੋਕੇਟ ਲਵਲੀ ਕੁਮਾਰੀ, ਲੇਖ ਰਾਜ ਕੈਨੇਡਾ, ਲੈਕਚਰਾਰ ਨਰੇਸ਼ ਕੁਮਾਰ, ਨੰਬਰਦਾਰ ਦੇਸ ਰਾਜ ਬਾਲੀ ਮੁਬਾਰਕਪੁਰ, ਸਰਪੰਚ ਅਵਤਾਰ ਸਿੰਘ, ਹਰਜਿੰਦਰ ਕੁਮਾਰ, ਕੁਲਵਿੰਦਰ ਕੁਮਾਰ, ਬਲਵਿੰਦਰ ਕੁਮਾਰ, ਜਸਵਿੰਦਰ ਕੁਮਾਰ, ਅਕਾਸ਼ਦੀਪ ਸਿੰਘ, ਲਖਵੀਰ ਸਿੰਘ, ਸੁਖਵੀਰ ਸਿੰਘ, ਆਕਾਸ਼ਪ੍ਰੀਤ ਸਿੰਘ, ਅਰਸ਼ਪ੍ਰੀਤ ਕੌਰ, ਆਯੂਸ਼, ਰਮਨਪ੍ਰੀਤ ਕੌਰ, ਸਿਮਰਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਰਿਤਨਪ੍ਰੀਤ ਸਿੰਘ, ਪ੍ਰਭਜੋਤ ਸਿੰਘ ਹਰਨੂਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਿਆਨਕ ਖ਼ੂਨ ਰੋਗ ਨਾਲ ਜੂਝ ਰਹੇ ਨੌਜਵਾਨ ਨੂੰ ਮੈਕਸ ਹਸਪਤਾਲ ’ਚ ਮਿਲਿਆ ਨਵਾਂ ਜੀਵਨ ਅਗਲੀ ਖ਼ਬਰ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਨੇ ਧਾਰਮਿਕ ਸਮਾਗਮ ਕਰਵਾਇਆ
Ad Position 24