ਸੀ. ਐਚ. ਸੀ. ਹਸਪਤਾਲ ਬੀਣੇਵਾਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
ਬੀਣੇਵਾਲ, 11 ਅਕਤੂਬਰ (ਬੈਜ ਚੌਧਰੀ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.
ਬੀਣੇਵਾਲ, 11 ਅਕਤੂਬਰ (ਬੈਜ ਚੌਧਰੀ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਐਚ. ਸੀ. ਹਸਪਤਾਲ ਬੀਣੇਵਾਲ (ਝੁੰਗੀਆਂ) ਵਿਖੇ ਡਾ. ਨਿਰਮਲ ਕੁਮਾਰ ਐੱਸ. ਐਮ. ਓ. ਦੀ ਅਗਵਾਈ ਵਿਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ। ਇਸ ਮੌਕੇ ਹਸਪਤਾਲ ਵਿਚ ਆਏ ਮਰੀਜ਼ਾਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਟੀਮ ਨੇ ਮਰੀਜ਼ਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਤਣਾਅ ਤੋਂ ਬਚਣਾ, ਪੂਰੀ ਨੀਂਦ ਲੈਣਾ, ਸੰਤੁਲਿਤ ਖ਼ੁਰਾਕ ਖਾਣਾ ਤੇ ਆਪਣੀਆਂ ਸਮੱਸਿਆਵਾਂ ਵਾਰੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨਾ ਮਾਨਸਿਕ ਸਿਹਤ ਲਈ ਲਾਭਕਾਰੀ ਹੈ। ਜੇਕਰ ਕਿਸੇ ਵਿਅਕਤੀ ਨੂੰ ਮਾਨਸਿਕ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਉਹ ਸੀ. ਐਚ. ਸੀ. ਹਸਪਤਾਲ ਬੀਣੇਵਾਲ (ਝੁੰਗੀਆਂ) ਆ ਕੇ ਡਾਕਟਰ ਨਾਲ ਸਲਾਹ ਕਰ ਸਕਦਾ ਹੈ। ਇਸ ਮੌਕੇ ਡਾ. ਪਲਵੀ ਮੈਡੀਕਲ ਅਫ਼ਸਰ, ਪ੍ਰੀਤੀ ਫਾਰਮੇਸੀ ਅਫ਼ਸਰ, ਸਟਾਫ਼ ਨਰਸ ਬੀਨਾ ਸੋਨੀ, ਸੁਨੀਤਾ ਰਾਣੀ ਰੇਡੀਉਗ੍ਰਾਫਰ, ਰਵਿੰਦਰ ਕੁਮਾਰ ਕੌਂਸਲਰ ਓਟ ਕਲੀਨਿਕ, ਧਰਮਿੰਦਰ ਸਿੰਘ, ਰੌਸ਼ਨ ਲਾਲ, ਪਰਮਜੀਤ ਸਿੰਘ ਤੇ ਜਸਵਿੰਦਰ ਕੁਮਾਰ ਹਾਜ਼ਰ ਸਨ।