13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 12 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਤੇ ਚੋਣ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੰਗਤ ਸਿੰਘ ਗਿਲਜੀਆਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਗਿਲਜੀਆਂ ਆਪਣੀ ਸਿਆਸੀ ਸੂਝ-ਬੂਝ, ਤਜਰਬੇ ਤੇ ਪਾਰਟੀ ਪ੍ਰਤੀ ਸਮਰਪਣ ਨਾਲ ਪੰਜਾਬ ਵਿਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ ਅਤੇ 2027 ਦੀਆਂ ਚੋਣਾਂ ’ਚ ਪੰਜਾਬ ’ਚ ਕਾਂਗਰਸ ਸਰਕਾਰ ਲਿਆਉਣ ’ਚ ਆਪਣਾ ਯੋਗਦਾਨ ਪਾਉਣਗੇ।

Ad Position 21
No active advertisement
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਣਨ ’ਤੇ ਸੰਗਤ ਸਿੰਘ ਗਿਲਜੀਆਂ ਦਾ ਸਨਮਾਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹੋਰ। 13-10-2026
ਹੁਸ਼ਿਆਰਪੁਰ, 12 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਤੇ ਚੋਣ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੰਗਤ ਸਿੰਘ ਗਿਲਜੀਆਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਗਿਲਜੀਆਂ ਆਪਣੀ ਸਿਆਸੀ ਸੂਝ-ਬੂਝ, ਤਜਰਬੇ ਤੇ ਪਾਰਟੀ ਪ੍ਰਤੀ ਸਮਰਪਣ ਨਾਲ ਪੰਜਾਬ ਵਿਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ ਅਤੇ 2027 ਦੀਆਂ ਚੋਣਾਂ ’ਚ ਪੰਜਾਬ ’ਚ ਕਾਂਗਰਸ ਸਰਕਾਰ ਲਿਆਉਣ ’ਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਗਿਲਜੀਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਨਗੇ। ਉਨ੍ਹਾਂ ਇਸ ਮੌਕੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ, ਸੀਨੀਅਰ ਆਗੂ ਸੋਨੀਆ ਗਾਂਧੀ, ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸੀਨੀਅਰ ਆਗੂ ਅੰਬਿਕਾ ਸੋਨੀ, ਸੀਨੀਅਰ ਆਗੂ ਸਚਿਨ ਪਾਇਲਟ, ਪ੍ਰਧਾਨ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਰਵਿੰਦਰ ਦਲਵੀ, ਸੂਰਜ ਠਾਕੁਰ ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਆਗੂ ਬਲਵੀਰ ਸਿੰਘ ਫਲੌਰਾ ਸਾਥੀਆਂ ਸਮੇਤ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਕਾਰ ਸਵਾਰਾਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਨੌਜਵਾਨ ਜ਼ਖ਼ਮੀ
Ad Position 24