13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

‘ ਆਪ’ ਆਗੂ ਬਲਵੀਰ ਸਿੰਘ ਫਲੌਰਾ ਸਾਥੀਆਂ ਸਮੇਤ ਅਕਾਲੀ ਦਲ (ਬ) ’ਚ ਸ਼ਾਮਿਲ

ਸ਼ਾਮਚੁਰਾਸੀ, 12 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਸ਼ਾਮਚੁਰਾਸੀ ਦੇ ਸਾਬਕਾ ਕੌਂਸਲਰ ਬਲਵੀਰ ਸਿੰਘ ਫਲੌਰਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ (ਬ) ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ. ਸੰਦੀਪ ਸਿੰਘ ਸੀਕਰੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਸ਼ਾਮਚੁਰਾਸੀ, 12 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਸ਼ਾਮਚੁਰਾਸੀ ਦੇ ਸਾਬਕਾ ਕੌਂਸਲਰ ਬਲਵੀਰ ਸਿੰਘ ਫਲੌਰਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ (ਬ) ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ. ਸੰਦੀਪ ਸਿੰਘ ਸੀਕਰੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰੋ. ਸੰਦੀਪ ਸਿੰਘ ਸੀਕਰੀ ਵਲੋਂ ਸਾਬਕਾ ਕੌਂਸਲਰ ਬਲਵੀਰ ਸਿੰਘ ਫਲੌਰਾ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੀ ਨੀਤੀਆਂ ਸੰਬੰਧੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਅਧਿਕਾਰਾ, ਹਰਦੇਵ ਸਿੰਘ ਸਹਾਏਪੁਰੀ, ਸੁਖਪਾਲ ਸਿੰਘ ਧੂਤ ਜ਼ਿਲ੍ਹਾ ਮੀਤ ਪ੍ਰਧਾਨ, ਰਣਧੀਰ ਸਿੰਘ ਫਲੌਰਾ, ਹਰਜਿੰਦਰ ਸਿੰਘ , ਮੈਡਮ ਪੂਨਮ ਸ਼ਰਮਾ, ਦਿਆਲ ਸਿੰਘ ਕਾਲਕੱਟ, ਦਪਿੰਦਰ ਸਿੰਘ ਬੱਸੀ, ਗੁਰਦੇਵ ਸਿੰਘ ਫਲੌਰਾ, ਪ੍ਰਿੰ. ਅਵਤਾਰ ਸਿੰਘ, ਹਰਮਿੰਦਰ ਸਿੰਘ ਭਾਟੀਆ, ਜਸਕਰਨ ਸਿੰਘ ਫਲੌਰਾ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
Ad Position 24