12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪ੍ਰੋ: ਸੀਕਰੀ ਦਾ ਤੀਜੀ ਵਾਰ ਸੈਨੇਟ ਮੈਂਬਰ ਬਣਨ ’ਤੇ ਜਥੇਬੰਦੀਆਂ ਵਲੋਂ ਸਨਮਾਨ

ਹਰਿਆਣਾ, 12 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਲਈ ਤੀਜੀ ਵਾਰ ਚੁਣੇ ਗਏ ਸੈਨੇਟਰ ਪ੍ਰੋ. ਸੰਦੀਪ ਸਿੰਘ ਸੀਕਰੀ ਦੇ ਸਨਮਾਨ ਵਿਚ ਹਰਿਆਣਾ ਵਿਖੇ ਸਨਮਾਨ ਸਮਾਰੋਹ ਕਰਵਾਇਆ।

Ad Position 21
No active advertisement
ਅਜੀਤ ਡੈਸਕ 13-10-2026
ਹਰਿਆਣਾ, 12 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਲਈ ਤੀਜੀ ਵਾਰ ਚੁਣੇ ਗਏ ਸੈਨੇਟਰ ਪ੍ਰੋ. ਸੰਦੀਪ ਸਿੰਘ ਸੀਕਰੀ ਦੇ ਸਨਮਾਨ ਵਿਚ ਹਰਿਆਣਾ ਵਿਖੇ ਸਨਮਾਨ ਸਮਾਰੋਹ ਕਰਵਾਇਆ। ਇਸ ਮੌਕੇ ਜੱਟ ਮਹਾਂ ਸਭਾ ਦੋਆਬਾ ਜ਼ੋਨ, ਡਾ. ਬੀ. ਆਰ. ਅੰਬੇਡਕਰ ਮਿਸ਼ਨ ਐਂਡ ਵੈੱਲਫੇਅਰ ਸੁਸਾਇਟੀ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਵਿੱਦਿਅਕ ਖੇਤਰ ਨਾਲ ਜੁੜੇ ਨੁਮਾਇੰਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮੁਕੇਸ਼ ਕੁਮਾਰ ਦੀ ਮੰਚ ਸੰਚਾਲਨਾ ਹੇਠ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਜੱਟ ਮਹਾਂ ਸਭਾ ਦੋਆਬਾ ਜ਼ੋਨ ਦੇ ਪ੍ਰਧਾਨ ਜਸਵੰਤ ਸਿੰਘ ਚੌਟਾਲਾ, ਡਾ. ਬੀ. ਆਰ. ਅੰਬੇਡਕਰ ਮਿਸ਼ਨ ਐਂਡ ਵੈੱਲਫੇਅਰ ਸੁਸਾਇਟੀ ਹਰਿਆਣਾ ਦੇ ਪ੍ਰਧਾਨ ਕਰਨੈਲ ਸਿੰਘ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਪ੍ਰੋ. ਸੰਦੀਪ ਸਿੰਘ ਸੀਕਰੀ ਲੰਮੇ ਸਮੇਂ ਤੋਂ ਪੰਜਾਬ ਦੇ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਇਸ ਮੌਕੇ ਸੰਜੇ ਕਪਿਲਾ ਪ੍ਰਧਾਨ ਨਗਰ ਕੌਂਸਲ ਹਰਿਆਣਾ, ਪ੍ਰਿੰਸੀਪਲ ਡਾ. ਹਰਿੰਦਰਪਾਲ ਕੌਰ ਹੁੰਦਲ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਸਤਨਾਮ ਸਿੰਘ ਨੈਨੋਵਾਲ, ਗੁਰਮੀਤ ਸਿੰਘ, ਮੁਕੇਸ਼ ਕੁਮਾਰ ਜੇ. ਈ., ਪ੍ਰਿੰ. ਹਰਜਿੰਦਰ ਸਿੰਘ, ਅਧਿਆਪਕ ਆਗੂ ਮਾਸਟਰ ਭੀਸ਼ਮ ਚੋਪੜਾ, ਜਸਵੀਰ ਸਿੰਘ ਤੱਗੜ, ਉਂਕਾਰ ਨਾਥ ਸ਼ਰਮਾ, ਮੁਨੀਸ਼ ਕੌ ਸ਼ਲ, ਗੁਰਮੁਖ ਸਿੰਘ ਨੀਲਾ ਨਲੋਆ, ਬਲਵਿੰਦਰ ਸਿੰਘ ਬੀਕਾਨੇਰ, ਹਰਜੀਤ ਸਿੰਘ, ਪ੍ਰੀਤਮ ਸਿੰਘ ਚੌਟਾਲਾ, ਪ੍ਰਿੰ. ਰਮੇਸ਼ ਸੈਣੀ, ਭਾਕਿਯੂ ਆਗੂ ਪੰਕਜ ਮਹਿਤਾ, ਡਾ. ਬਲਰਾਜ ਸਿੰਘ, ਰਾਜੇਸ਼ ਭੱਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪੰਜਾਬ ਟੈਕਸੀ ਅਪਰੇਟਰ ਯੂਨੀਅਨ-31 ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
Ad Position 24