ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ ਨਤੀਜਾ ਰਿਹਾ ਸ਼ਾਨਦਾਰ
ਦਸੂਹਾ, 12 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਦੀ ਅਗਵਾਈ ਹੇਠ ਬੀ. ਐਡ.
ਸ
ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ।
13-10-2026
ਦਸੂਹਾ, 12 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਦੀ ਅਗਵਾਈ ਹੇਠ ਬੀ. ਐਡ. ਦੇ ਸੈਸ਼ਨ 2026-28 ਦੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਜਯੋਤੀ ਜਗਾ ਕੇ ਕੀਤੀ ਗਈ। ਇਸ ਨਵੇਂ ਸੈਸ਼ਨ ਦੇ ਓਰੀਐਂਟੇਸ਼ਨ ਪ੍ਰੋਗਰਾਮ ਵਿਚ ਕਾਲਜ ਵਲੋਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ। ਪ੍ਰੋਗਰਾਮ ਵਿਚ ਮੁੱਖ ਸਰੋਤ ਦੀ ਭੂਮਿਕਾ ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ, ਪ੍ਰਿੰਸੀਪਲ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੋਮੈਨ ਦਸੂਹਾ ਨੇ ਨਿਭਾਈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ‘ਵਧੀਆ ਅਧਿਆਪਕ ਅਤੇ ਰਚਨਾਤਮਿਕ ਵਿਚਾਰ’ ਦੇ ਵਿਸ਼ੇ ਹੇਠ ਸੰਬੋਧਿਤ ਕਰਦਿਆਂ ਮਿਹਨਤ, ਸਮੇਂ ਦਾ ਸਦਉਪਯੋਗ, ਭਵਿੱਖ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਆਤਮ ਵਿਸ਼ਵਾਸ ਨਾਲ ਹੱਲ ਕਰਨ ਲਈ ਤਿਆਰ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਅਸਿਸਟੈਂਟ ਪ੍ਰੋਫੈਸਰ ਮਨਵਿੰਦਰਜੀਤ ਕੌਰ ਵਲੋਂ ਨਿਭਾਈ ਗਈ। ਪ੍ਰੋਗਰਾਮ ਦੇ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਡਾ. ਗਗਨਦੀਪ ਕੌਰ ਸਨ। ਪ੍ਰੋਗਰਾਮ ਦੇ ਮੁੱਖ ਸਰੋਤ ਡਾ. ਵਰਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਇਕ ਅਧਿਆਪਕ ਦੀ ਭੂਮਿਕਾ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਵੀ ਕਾਮਨਾ ਕੀਤੀ ਗਈ। ਅਸਿਸਟੈਂਟ ਪ੍ਰੋਫੈਸਰ ਰਾਜਕੁਮਾਰ ਤੇ ਅਸਿਸਟੈਂਟ ਪ੍ਰੋਫੈਸਰ ਮਨਵਿੰਦਰਜੀਤ ਕੌਰ ਵਲੋਂ ਕਾਲਜ ਅਕਾਦਮਿਕ ਤੇ ਸਹਿ ਅਕਾਦਮਿਕ ਗਤੀਵਿਧੀਆਂ ਵਿਚ ਪ੍ਰਾਪਤੀਆਂ, ਬੀ. ਐਡ. ਦੇ ਪਾਠਕ੍ਰਮ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ । ਅਸਿਸਟੈਂਟ ਪ੍ਰੋਫੈਸਰ ਇੰਦਰਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਤੋਂ ਫੀਡ ਬੈਕ ਫਾਰਮ ਭਰਵਾਇਆ। ਕਾਲਜ ਦੀ ਸਮੁੱਚੀ ਮੈਨੇਜਿੰਗ ਕਮੇਟੀ ਵਲੋਂ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਅੰਤ ’ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਨੇ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।