14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਚਾਂਦੀ ਦਾ ਤਗਮਾ ਹਾਸਿਲ ਕਰਨ ਵਾਲੀ ਖਿਡਾਰਨ ਦਾ ਸਨਮਾਨ

ਟਾਂਡਾ ਉੜਮੁੜ, 13 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਨਜ਼ਦੀਕੀ ਪਿੰਡ ਰਾਜਪੁਰ ਗਹੋਤ ਜੇ ਸਰਕਾਰੀ ਹਾਈ ਸਕੂਲ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਪੰਜਾਬ ਰਾਜ ਖੇਡਾਂ ਦੇ ਦੌਰਾਨ ਵੁਸ਼ੋ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਹਾਸਿਲ ਕਰਨ ਵਾਲੀ ਹੋਣਹਾਰ ਖਿਡਾਰਨ ਦਾ ਸਨਮਾਨ ਕੀਤਾ। ਹੈੱਡ ਮਾਸਟਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਮੂਹ ਸਟਾਫ਼ ਮੈਂਬਰਾਂ ਨੇ ਹੋਣਹਾਰ ਖਿਡਾਰਨ ਨੂੰ ਭਵਿੱਖ ਵਾਸਤੇ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 14-10-2026
ਟਾਂਡਾ ਉੜਮੁੜ, 13 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਨਜ਼ਦੀਕੀ ਪਿੰਡ ਰਾਜਪੁਰ ਗਹੋਤ ਜੇ ਸਰਕਾਰੀ ਹਾਈ ਸਕੂਲ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਪੰਜਾਬ ਰਾਜ ਖੇਡਾਂ ਦੇ ਦੌਰਾਨ ਵੁਸ਼ੋ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਹਾਸਿਲ ਕਰਨ ਵਾਲੀ ਹੋਣਹਾਰ ਖਿਡਾਰਨ ਦਾ ਸਨਮਾਨ ਕੀਤਾ। ਹੈੱਡ ਮਾਸਟਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਮੂਹ ਸਟਾਫ਼ ਮੈਂਬਰਾਂ ਨੇ ਹੋਣਹਾਰ ਖਿਡਾਰਨ ਨੂੰ ਭਵਿੱਖ ਵਾਸਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਦੀ ਖਿਡਾਰਨ ਗੁਰਮੰਨਤ ਕੌਰ ਨੇ ਬਟਾਲਾ ਵਿਚ ਹੋਈਆਂ ਪੰਜਾਬ ਪੱਧਰ ਦੀਆਂ ਖੇਡਾਂ ਵਿਚ ਦੂਸਰਾ ਸਥਾਨ ਹਾਸਿਲ ਕੀਤਾ ਤੇ ਚਾਂਦੀ ਦਾ ਤਗਮਾ ਹਾਸਿਲ ਕਰਕੇ ਸਰਕਾਰੀ ਹਾਈ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੂੰ ਗੁਰਮੰਤ ਕੌਰ ਦੀ ਇਸ ਸ਼ਾਨਦਾਰ ਉਪਲਬਧੀ ਤੋਂ ਪ੍ਰੇਰਨਾ ਲੈਣ ਲਈ ਕਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਖੇਡਾਂ ਇਕ ਅਜਿਹਾ ਖੇਤਰ ਹੈ ਜਿਸ ਵਿਚ ਅਸੀਂ ਆਪਣੀ ਮਿਹਨਤ ਤੇ ਲਗਨ ਨਾਲ ਉੱਚੇ ਮੁਕਾਮ ਹਾਸਿਲ ਕਰ ਸਕਦੇ ਹਾਂ। ਇਸ ਮੌਕੇ ਮੈਡਮ ਨੀਲਮ ਕੁਮਾਰੀ, ਵਰਿੰਦਰ ਨਰਿੰਦਰਾ, ਗੁਰਵੀਰ ਕੌਰ, ਰਾਜਦੀਪ ਕੌਰ, ਤਰਨਜੀਤ ਕੌਰ, ਕਮਲਜੀਤ ਕੌਰ ਮਨਦੀਪ ਕੌਰ, ਮਨਿੰਦਰ ਕੌਰ, ਯੋਗੇਸ਼ ਕੁਮਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਾਇਕਵਾਂਡੋ ’ਚ ਖੜਕਾਂ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਚਾਰ ਸੋਨੇ ਦੇ ਤਗਮੇ ਅਗਲੀ ਖ਼ਬਰ ਰਾਮਲੀਲ੍ਹਾ ਦੀ ਛੇਵੀਂ ਰਾਤ ਦਾ ਰਜਿੰਦਰ ਮਾਰਸ਼ਲ ਨੇ ਕੀਤਾ ਉਦਘਾਟਨ
Ad Position 24