ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ
ਟਾਂਡਾ ਉੜਮੁੜ, 13 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 57 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਤੇ ਡੀ.
ਗ
ਗ੍ਰਿਫ਼ਤਾਰ ਕੀਤਾ ਮੁਲਜ਼ਮ ਨਾਲ ਪੁਲਿਸ ਟੀਮ। ਤਸਵੀਰ : ਸੈਣੀ
14-10-2026
ਟਾਂਡਾ ਉੜਮੁੜ, 13 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 57 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਐੱਸ. ਆਈ. ਲੋਕ ਰਾਮ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਗਸ਼ਤ ਦੌਰਾਨ ਧੁੱਸੀ ਬੰਨ੍ਹ ਰੜਾ ਨੇੜੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ। ਉਸ ਦੀ ਪਹਿਚਾਣ ਹਰਦੇਵ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਰੜਾ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਜਾ ਸਕੇ।