ਮਹਾਰਾਜਾ ਅਗਰਸੈਨ ਜੈਅੰਤੀ ਮਨਾਈ
ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਅਗਰਵਾਲ ਸਭਾ ਗੜ੍ਹਦੀਵਾਲਾ ਵਲੋਂ ਪ੍ਰਧਾਨ ਰਿਸ਼ੂ ਗੁਪਤਾ ਦੀ ਅਗਵਾਈ ਹੇਠ ਮਹਾਰਾਜਾ ਅਗਰਸੈਨ ਜੈਅੰਤੀ ਸ਼ਰਧਾ ਨਾਲ ਮਨਾਈ ਗਈ, ਜਿਸ ‘ਚ ਅਗਰਵਾਲ ਸਭਾ ਦੇ ਮੈਂਬਰਾਂ, ਪਰਿਵਾਰਾਂ ਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਡਿਤ ਸੁਦੇਸ਼ ਸ਼ਰਮਾ ਦੀ ਅਗਵਾਈ ਹੇਠ ਜੇਠ ਘਰ ਵਿਖੇ ਮਹਾਰਾਜਾ ਅਗਰਸੈਨ ਦੀ ਪੂਜਾ-ਅਰਚਨਾ ਕੀਤੀ ਗਈ।
ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਅਗਰਵਾਲ ਸਭਾ ਗੜ੍ਹਦੀਵਾਲਾ ਵਲੋਂ ਪ੍ਰਧਾਨ ਰਿਸ਼ੂ ਗੁਪਤਾ ਦੀ ਅਗਵਾਈ ਹੇਠ ਮਹਾਰਾਜਾ ਅਗਰਸੈਨ ਜੈਅੰਤੀ ਸ਼ਰਧਾ ਨਾਲ ਮਨਾਈ ਗਈ, ਜਿਸ ‘ਚ ਅਗਰਵਾਲ ਸਭਾ ਦੇ ਮੈਂਬਰਾਂ, ਪਰਿਵਾਰਾਂ ਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਡਿਤ ਸੁਦੇਸ਼ ਸ਼ਰਮਾ ਦੀ ਅਗਵਾਈ ਹੇਠ ਜੇਠ ਘਰ ਵਿਖੇ ਮਹਾਰਾਜਾ ਅਗਰਸੈਨ ਦੀ ਪੂਜਾ-ਅਰਚਨਾ ਕੀਤੀ ਗਈ। ਇਸ ਮੌਕੇ ਰਾਸ ਬਿਹਾਰੀ ਸ਼ਰਨ ਐਂਡ ਪਾਰਟੀ, ਹੁਸ਼ਿਆਰਪੁਰ ਨੇ ਸੁੰਦਰ ਭਜਨਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਸ਼ਰਧਾਲੂਆਂ ਨੇ ਭਗਤੀ ਭਾਵ ਨਾਲ ਭਜਨਾਂ ਦਾ ਆਨੰਦ ਮਾਣਿਆ। ਇਸ ਮੌਕੇ ਸਭਾ ਦੇ ਚੇਅਰਮੈਨ ਪਵਨ ਗੁਪਤਾ, ਵਰਿੰਦਰ ਗੋਇਲ ਨੇ ਮਹਾਰਾਜਾ ਅਗਰਸੈਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਸਮਾਜ ਪ੍ਰਤੀ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਅਗਰਵਾਲ ਸਭਾ ਦੇ ਮੈਂਬਰਾਂ ਤੇ ਸਮੂਹ ਅਗਰਵਾਲ ਪਰਿਵਾਰਾਂ ਨੇ ਹਾਜ਼ਰੀ ਭਰੀ।