ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਔਰਤਾਂ ਤੇ ਬੱਚੀਆਂ ਦੀ ਸੁਰੱਖਿਆ, ਸਮਾਜਿਕ ਜ਼ਿੰਮੇਵਾਰੀ ਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਬਾਰੇ ਵਿਚਾਰ-ਵਟਾਂਦਰਾ ਕੀਤਾ।
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਔਰਤਾਂ ਤੇ ਬੱਚੀਆਂ ਦੀ ਸੁਰੱਖਿਆ, ਸਮਾਜਿਕ ਜ਼ਿੰਮੇਵਾਰੀ ਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੰਜੀਵ ਅਰੋੜਾ ਨੇ ਕਿਹਾ ਕਿ ਕੰਨਿਆ ਪੂਜਨ ਤਾਂ ਹੀ ਸਾਰਥਿਕ ਹੈ, ਜਦੋਂ ਅਸੀਂ ਆਪਣੇ ਜੀਵਨ ’ਚ ਵੀ ਧੀਆਂ ਨੂੰ ਸਨਮਾਨ, ਸੁਰੱਖਿਆ ਤੇ ਬਰਾਬਰ ਦੇ ਅਧਿਕਾਰ ਦੇਈਏ। ਨਵਰਾਤਰਿਆਂ ਦੌਰਾਨ ਕੰਨਿਆਂਵਾਂ ਦੇ ਚਰਨ ਪੂਜਣਾ ਸਾਡੀ ਆਸਥਾ ਦਾ ਪ੍ਰਤੀਕ ਹੈ, ਪਰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਾਡਾ ਸਮਾਜਿਕ ਤੇ ਨੈਤਿਕ ਫ਼ਰਜ਼ ਹੈ। ਸਕੱਤਰ ਰਜਿੰਦਰ ਮੋਦਗਿਲ ਨੇ ਕਿਹਾ ਕਿ ਜੇਕਰ ਅਸੀਂ ਸੱਚਮੁੱਚ ਨਾਰੀ ਸ਼ਕਤੀ ਦਾ ਸਨਮਾਨ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਹਰ ਧੀ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਪਵੇਗਾ। ਇਸ ਮੌਕੇ ਵਿਜੇ ਅਰੋੜਾ, ਲੋਕੇਸ਼ ਖੰਨਾ, ਦਵਿੰਦਰ ਅਰੋੜਾ, ਰਜਿੰਦਰ ਮੋਦਗਿਲ, ਦੀਪਕ ਨਰੂਲਾ, ਅਸ਼ਵਨੀ ਕੁਮਾਰ ਦੱਤਾ, ਰਾਜ ਕੁਮਾਰ ਮਲਿਕ, ਜਗਦੀਸ਼ ਅਗਰਵਾਲ, ਐਨ. ਕੇ. ਗੁਪਤਾ, ਨਵੀਨ ਕੋਹਲੀ ਆਦਿ ਹਾਜ਼ਰ ਸਨ।