14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੀ ਨਿਪੁੰਨ ਸ਼ਰਮਾ ਵਲੋਂ ਨਿਰਪੱਖ ਜਾਂਚ ਦੀ ਮੰਗ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਨਸਾ ’ਚ ਨਸ਼ਾ ਵਿਰੋਧੀ ਕਾਰਜਕਰਤਾ ਪਰਮਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ’ਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਖ਼ਿਲਾਫ਼ ਅਭਿਆਨ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ, ਯੁੱਧ ਨਸ਼ਿਆਂ ਵਿਰੁੱਧ ਦਾ ਡਰਾਮਾ ਕਰਦੀ ਹੈ ਪਰ ਸੂਬੇ ’ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਦੀ ਜ਼ਿੰਮੇਵਾਰੀ ਤੋਂ ਸਰਕਾਰ ਮੂੰਹ ਮੋੜ ਨਹੀਂ ਸਕਦੀ।

Ad Position 21
No active advertisement
ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਨਸਾ ’ਚ ਨਸ਼ਾ ਵਿਰੋਧੀ ਕਾਰਜਕਰਤਾ ਪਰਮਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ’ਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਖ਼ਿਲਾਫ਼ ਅਭਿਆਨ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ, ਯੁੱਧ ਨਸ਼ਿਆਂ ਵਿਰੁੱਧ ਦਾ ਡਰਾਮਾ ਕਰਦੀ ਹੈ ਪਰ ਸੂਬੇ ’ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਦੀ ਜ਼ਿੰਮੇਵਾਰੀ ਤੋਂ ਸਰਕਾਰ ਮੂੰਹ ਮੋੜ ਨਹੀਂ ਸਕਦੀ। ਮਾਨਸਾ ਦੀ ਘਟਨਾ ਨੇ ਇਹ ਸਵਾਲ ਫਿਰ ਤੋਂ ਖੜ੍ਹਾ ਕਰ ਦਿੱਤਾ ਹੈ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕ ਕਿੰਨੇ ਸੁਰੱਖਿਅਤ ਹਨ? ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ, ਮੋਹਨਜੀਤ ਸਿੰਘ ਅਤੇ ਹੁਣ ਪਰਮਿੰਦਰ ਸਿੰਘ ਝੋਟਾ ਤੱਕ ਵਾਲੇ ਮਾਮਲਿਆਂ ’ਤੇ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੀ ਨਿਰਪੱਖ ਜਾਂਚ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ‘ਸ਼ਾਸਤਰੀ ਸੰਗੀਤ ਕੇ ਰੰਗ, ਹੁਸ਼ਿਆਰਪੁਰ ਕੇ ਸੰਗ’ ਸਮਾਗਮ 12 ਨਵੰਬਰ ਤੋਂ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਰਾਮਾਇਣ ਪ੍ਰੋਗਰਾਮ ਪੇਸ਼
Ad Position 24