13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਮਹਾਨ ਗੁਰਮਤਿ ਸਮਾਗਮ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 20 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 8ਵਾਂ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੇਰ ਰਾਤ ਤੱਕ ਚੱਲੇ ਗੁਰਮਤਿ ਸਮਾਗਮ ਵਿਚ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ।

Ad Position 21
No active advertisement
ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਹਜ਼ੂੁਰੀ ਰਾਗੀ ਤੇ ਕਥਾਵਾਚਕ ਭਾਈ ਸਰਬਜੀਤ ਸਿੰਘ ਢੋਟੀਆਂ ਦਾ ਸਨਮਾਨ ਕਰਨ ਸਮੇਂ ਗੁਰਦੁਆਰਾ ਕਮੇਟੀ ਤੇ ਸੁਸਾਇਟੀ ਪ੍ਰਬੰਧਕ। ਤਸਵੀਰਾਂ : ਧਾਲੀਵਾਲ 14-10-2026
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 20 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 8ਵਾਂ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੇਰ ਰਾਤ ਤੱਕ ਚੱਲੇ ਗੁਰਮਤਿ ਸਮਾਗਮ ਵਿਚ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਗਿਆਨੀ ਸਰਬਜੀਤ ਸਿੰਘ ਢੋਟੀਆ ਮੁੱਖ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਚਾਂਦਪੁਰ ਰੁੜਕੀ ਤੋਂ ਬੱਚਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਪ੍ਰਬੰਧਕ ਕਮੇਟੀ ਵਲੋਂ ਪਹੁੰਚੇ ਜਥਿਆਂ ਦਾ ਸਨਮਾਨ ਕੀਤਾ। ਗੁਰਦੁਆਰਾ ਕਮੇਟੀ ਵਲੋਂ ਬਾਬਾ ਸਤਪਾਲ ਸਿੰਘ, ਤਰਲੋਕ ਸਿੰਘ ਅਰੋੜਾ, ਡਾ. ਗੁਰਿੰਦਰਜੀਤ ਸਿੰਘ, ਰੌਸ਼ਨ ਸਿੰਘ ਤੇ ਹੋਰਾਂ ਵਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ 14 ਤੋਂ 16 ਨਵੰਬਰ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ਵਿਚ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ 27 ਅਕਤੂਬਰ ਨੂੰ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਡਿਸਪੈਂਸਰੀ ਨਵਾਂਸ਼ਹਿਰ ਵਿਖੇ ਲਗਾਏ ਜਾ ਰਹੇ ਅੱਖਾਂ ਦੇ ਕੈਂਪ ਦਾ ਵੀ ਲੋੜਵੰਦ ਮਰੀਜ਼ਾਂ ਨੂੰ ਲਾਭ ਉਠਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ, ਸੁਸਾਇਟੀ ਪ੍ਰਧਾਨ ਸੁਰਜੀਤ ਸਿੰਘ ਊਧਮ ਸਿੰਘ ਗੋਬਿੰਦਪੁਰ, ਸੁਖਵਿੰਦਰ ਸਿੰਘ ਗੋਬਿੰਦਪੁਕਰ, ਨੰਬਰਦਾਰ ਸਵਰਨ ਸਿੰਘ ਕਾਹਮਾ, ਪਰਮਜੀਤ ਸਿੰਘ ਮੂਸਾਪੁਰ, ਬਾਬਾ ਸਤਪਾਲ ਸਿੰਘ, ਤਰਲੋਕ ਸਿੰਘ ਅਰੋੜਾ, ਡਾ. ਗੁਰਿੰਦਰਜੀਤ ਸਿੰਘ, ਰੌਸ਼ਨ ਸਿੰਘ, ਇੰਜ. ਪਰਵਿੰਦਰ ਸਿੰਘ, ਗ੍ਰੰਥੀ ਦਲਜੀਤ ਸਿੰਘ, ਸਤਵੀਰ ਸਿੰਘ ਗੋਨੀ, ਜਸਵੰਤ ਸਿੰਘ ਭੱਠਲ, ਅਵਤਾਰ ਸਿੰਘ ਗੋਬਿੰਦਪੁਰ, ਹਰਜੀਤ ਸਿੰਘ ਸਰਪੰਚ ਗੜ੍ਹ ਪਧਾਣਾ, ਮਹਿੰਦਰ ਸਿੰਘ ਬੰਗਾ, ਹਰਜਿੰਦਰ ਸਿੰਘ ਅਟਾਰੀ, ਸੁਸਾਇਟੀ ਸਰਪ੍ਰਸਤ ਉਤਮ ਸਿੰਘ ਸੇਠੀ, ਉਪ ਮੁੱਖ ਸੇਵਾਦਾਰ ਦੀਦਾਰ ਸਿੰਘ ਗਹੂੰਣ, ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਸਕੱਤਰ, ਪਲਵਿੰਦਰ ਸਿੰਘ ਕਰਿਆਮ, ਡਾ. ਭਗਵਾਨ ਸਿੰਘ, ਬਖਸ਼ੀਸ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਰਮਨੀਕ ਸਿੰਘ, ਕੁਲਜੀਤ ਸਿੰਘ ਖਾਲਸਾ, ਮਨਮੋਹਣ ਸਿੰਘ, ਬਲਦੇਵ ਸਿੰਘ, ਗੁਰਪਾਲ ਸਿੰਘ ਰਾਪਰ ਰਾਏ, ਅਮਰੀਕ ਸਿੰਘ ਸੇਠੀ, ਦਲਜੀਤ ਸਿੰਘ ਬਡਵਾਲ, ਸੁਰਿੰਦਰ ਸਿੰਘ ਤੇ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਸੇਵਾ ਕੁਲਵਿੰਦਰ ਸਿੰਘ ਸੁੱਧਾ ਮਾਜਰਾ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਸੰਤ ਸੇਵਾ ਸਿੰਘ ਰਾਮਪੁਰ ਖੇੜਾ ਦੀ ਪੁਸਤਕ ‘ਨਾਨਕ ਕੈ ਘਰਿ ਕੇਵਲ ਨਾਮੁ’ ਸੰਗਤਾਂ ਦੇ ਅਰਪਣ ਅਗਲੀ ਖ਼ਬਰ ਸੁਖਵਿੰਦਰ ਸਿੰਘ ਸੈਣੀ ਵਲੋਂ ਹੰਸ ਰਾਜ ਆਰੀਆ ਸਕੂਲ ਗੜ੍ਹਸ਼ੰਕਰ ਨੂੰ ਪੱਖੇ ਤੇ ਲਾਈਟਾਂ ਭੇਟ
Ad Position 24