13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੰਤ ਸੇਵਾ ਸਿੰਘ ਰਾਮਪੁਰ ਖੇੜਾ ਦੀ ਪੁਸਤਕ ‘ਨਾਨਕ ਕੈ ਘਰਿ ਕੇਵਲ ਨਾਮੁ’ ਸੰਗਤਾਂ ਦੇ ਅਰਪਣ

ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਦੇ ਸੁੱਖ ਸੇਵਾਦਾਰ ਸੰਤ ਸੇਵਾ ਸਿੰਘ ਵਲੋਂ ਹਾਲ ਹੀ ਵਿਚ ਲਿਖੀ ਪੁਸਤਕ ‘ਨਾਨਕ ਕੈ ਘਰਿ ਕੇਵਲ ਨਾਮੁ’ ਸੰਗਤਾਂ ਦੇ ਅਰਪਣ ਕੀਤੀ ਗਈ। ਇਸ ਮੌਕੇ ਸਿੱਖ ਵਿਦਵਾਨ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ ਨੇ ਦੱਸਿਆ ਕਿ ਇਸ ਪੁਸਤਕ ਵਿਚ ‘ਨਾਮ ਕੀ ਹੈ?’

Ad Position 21
No active advertisement
ਅਜੀਤ ਡੈਸਕ 14-10-2026
ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਦੇ ਸੁੱਖ ਸੇਵਾਦਾਰ ਸੰਤ ਸੇਵਾ ਸਿੰਘ ਵਲੋਂ ਹਾਲ ਹੀ ਵਿਚ ਲਿਖੀ ਪੁਸਤਕ ‘ਨਾਨਕ ਕੈ ਘਰਿ ਕੇਵਲ ਨਾਮੁ’ ਸੰਗਤਾਂ ਦੇ ਅਰਪਣ ਕੀਤੀ ਗਈ। ਇਸ ਮੌਕੇ ਸਿੱਖ ਵਿਦਵਾਨ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ ਨੇ ਦੱਸਿਆ ਕਿ ਇਸ ਪੁਸਤਕ ਵਿਚ ‘ਨਾਮ ਕੀ ਹੈ?’, ‘ਨਾਮ ਕਿਉਂ ਜਪਣਾ ਚਾਹੀਦਾ’, ‘ਨਾਮ ਕਿਸ ਦਾ ਜਪਣਾ ਚਾਹੀਦਾ’, ਨਾਮ ਕਿਸ ਵੇਲੇ ਜਪਣਾ ਚਾਹੀਦਾ’, ‘ਨਾਮ ਕਿਵੇਂ ਜਪਣਾ, ਨਾਮ ਦੀ ਪ੍ਰਾਪਤੀ ਕਿਵੇਂ ਤੇ ਕਿੱਥੇ?’ ਆਦਿ ਵਿਸ਼ਿਆਂ ਬਾਰੇ ਸੰਤ ਸੇਵਾ ਸਿੰਘ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆਂ ਕਿ ਇਸ ਤੋਂ ਪਹਿਲਾ ਬਾਬਾ ਜੀ ਵਲੋਂ ਵੱਖ-ਵੱਖ ਵਿਸ਼ਿਆਂ ਅਨੁਸਾਰ 35 ਦੇ ਕਰੀਬ ਧਾਰਮਿਕ ਪੁਸਤਕਾਂ ਲਿਖ ਕੇ ਦੇਸ਼-ਵਿਦੇਸ਼ ਅੰਦਰ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਜਿਸ ’ਚ ਦੋ ਦਰਜਨ ਦੇ ਕਰੀਬ ਪੁਸਤਕਾਂ ਦਾ ਹਿੰਦੀ ਤੇ ਅੰਗਰੇਜ਼ੀ ਅਨੁਵਾਦ ਵੀ ਕੀਤਾ ਗਿਆ ਹੈ। ਇਸ ਮੌਕੇ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਇਹ ਪੁਸਤਕਾਂ ਤੇ ਧਾਰਮਿਕ ਫ਼ਿਲਮਾਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਫ਼ਿਲਮ ਦੇ ਸਮੂਹ ਕਲਾਕਾਰਾਂ ਦੇ ਸਹਿਯੋਗ ਨਾਲ ਬਣਾਈਆਂ ਗਈਆਂ ਹਨ ਜੋ ਗੁਰਦੁਆਰਾ ਸਾਹਿਬ ਦੀ ਲਾਇਬ੍ਰੇਰੀ ਤੋਂ ਮੁਫ਼ਤ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਭਾਈ ਹਰਵਿੰਦਰ ਸਿੰਘ ਸੁਹਾਣਾ, ਭਾਈ ਸੁਖਵੀਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਇੰਦਰਜੀਤ ਸਿੰਘ ਸੁਹਾਣਾ, ਭਾਈ ਨਰਿੰਦਰ ਸਿੰਘ ਅੰਮ੍ਰਿਤਸਰ, ਭਾਈ ਸੁਖਵਿੰਦਰ ਸਿੰਘ ਮਹੰਤ ਸਮੇਤ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ-ਮਿੱਠੀ ਗਿੱਲ, ਜਗਦੀਸ਼ ਸੋਈ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਮਹਾਨ ਗੁਰਮਤਿ ਸਮਾਗਮ
Ad Position 24