ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ-ਮਿੱਠੀ ਗਿੱਲ, ਜਗਦੀਸ਼ ਸੋਈ
ਤਲਵਾੜਾ, 13 ਅਕਤੂਬਰ (ਮਹਿਤਾ)-ਆਉਂਦੀਆਂ ਵਿਧਾਨ ਸਭਾ 2027 ਦੀਆਂ ਚੋਣਾਂ ’ਚ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਇਕ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਗੁਰਜੀਤ ਸਿੰਘ ਮਿੱਠੀ ਗਿੱਲ ਤੇ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਜਗਦੀਸ਼ ਸਿੰਘ ਸੋਈ ਐਮ.
ਤਲਵਾੜਾ, 13 ਅਕਤੂਬਰ (ਮਹਿਤਾ)-ਆਉਂਦੀਆਂ ਵਿਧਾਨ ਸਭਾ 2027 ਦੀਆਂ ਚੋਣਾਂ ’ਚ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਇਕ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਗੁਰਜੀਤ ਸਿੰਘ ਮਿੱਠੀ ਗਿੱਲ ਤੇ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਜਗਦੀਸ਼ ਸਿੰਘ ਸੋਈ ਐਮ. ਡੀ. ਦਸੂਹਾ ਗੈੱਸ ਸਰਵਿਸ ਦਸੂਹਾ ਨੇ ਦਾਤਾਰਪੁਰ, ਕਾਮਾਹੀ ਤੇ ਤਲਵਾੜਾ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾਕ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮਿੱਠੀ ਗਿੱਲ ਤੇ ਸੋਈ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨੀਤੀਆਂ ਤੋਂ ਅੱਜ ਪੰਜਾਬ ਦਾ ਹਰ ਵਰਗ ਦੁਖੀ ਹੈ। ਪੰਜਾਬ ਨਿਵਾਸੀ ਹੁਣ ਤਾਂ ਸਿਰਫ਼ ਵੋਟਾਂ ਦਾ ਹੀ ਇੰਤਜ਼ਾਰ ਕਰ ਰਹੇ ਹਨ, ਕਿ ਕਦੋਂ ਚੋਣਾਂ ਆਉਣ ’ਤੇ ਇਸ ਸਰਕਾਰ ਨੂੰ ਸਦਾ ਲਈ ਅਲਵਿਦਾ ਕਹੀਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ।