13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਜ਼ੁਰਗਾਂ ਦਾ ਸਤਿਕਾਰ ਤੇ ਦੇਖਭਾਲ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਵਿਧਾਇਕ ਜਿੰਪਾ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਜ਼ੁਰਗਾਂ ਦੀ ਸੇਵਾ, ਸਤਿਕਾਰ ਤੇ ਸਿਹਤ ਸੰਭਾਲ ਨੂੰ ਸਮਰਪਿਤ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸਿਟੀ ਸੈਂਟਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ। ਇਸ ਮੌਕੇ ਵਿਸ਼ੇਸ਼ ਸਿਹਤ ਜਾਂਚ ਕੈਂਪ ਵੀ ਲਗਾਇਆ।

Ad Position 21
No active advertisement
ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਜ਼ੁਰਗਾਂ ਦੀ ਸੇਵਾ, ਸਤਿਕਾਰ ਤੇ ਸਿਹਤ ਸੰਭਾਲ ਨੂੰ ਸਮਰਪਿਤ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸਿਟੀ ਸੈਂਟਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ। ਇਸ ਮੌਕੇ ਵਿਸ਼ੇਸ਼ ਸਿਹਤ ਜਾਂਚ ਕੈਂਪ ਵੀ ਲਗਾਇਆ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕੈਂਪ ਦੌਰਾਨ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਬਜ਼ੁਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਨੂੰ ਮਹੱਤਵਪੂਰਨ ਦੱਸਿਆ। ਵਿਧਾਇਕ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਬਜ਼ੁਰਗ ਪਰਿਵਾਰ ਤੇ ਸਮਾਜ ਦੀ ਅਨਮੋਲ ਧਰੋਹਰ ਹਨ। ਉਨ੍ਹਾਂ ਦੇ ਤਜਰਬੇ, ਮਾਰਗ-ਦਰਸ਼ਨ ਅਤੇ ਯੋਗਦਾਨ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਤੇ ਸਮਾਜਿਕ ਫ਼ਰਜ਼ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਜ਼ੁਰਗਾਂ ਦੀ ਸਿਹਤ ਸੰਭਾਲ, ਸਮਾਜਿਕ ਸੁਰੱਖਿਆ ਤੇ ਭਲਾਈ ਲਈ ਵਚਨਬੱਧ ਹੈ। ਇਸ ਮੁਹਿੰਮ ਦਾ ਉਦੇਸ਼ ਬਜ਼ੁਰਗਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੈ। ਕੈਂਪ ਦੌਰਾਨ ਬਜ਼ੁਰਗਾਂ ਦੀ ਆਮ ਸਿਹਤ ਜਾਂਚ, ਅੱਖਾਂ ਦੀ ਜਾਂਚ ਅਤੇ ਆਯੁਰਵੈਦਿਕ ਡਾਕਟਰਾਂ ਵਲੋਂ ਸਿਹਤ ਸਬੰਧੀ ਸਲਾਹ ਦੇਣ ਦੀ ਸਹੂਲਤ ਮੁਹੱਈਆ ਕਰਵਾਈ ਗਈ। ਲੋੜ ਅਨੁਸਾਰ ਮੁਫ਼ਤ ਦਵਾਈਆਂ ਦੇਣ, ਮੋਤੀਆਬਿੰਦ ਦੀ ਜਾਂਚ ਤੋਂ ਬਾਅਦ ਸਰਕਾਰੀ ਹਸਪਤਾਲ ਵਿਚ ਮੁਫ਼ਤ ਆਪ੍ਰੇਸ਼ਨ ਤੇ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਮੁਹੱਈਆ ਕਰਵਾਉਣ ਦੇ ਪ੍ਰਬੰਧ ਵੀ ਕੀਤੇ ਗਏ। ਇਸ ਦੌਰਾਨ ਐਲਿਮਕੋ ਵਲੋਂ ਮੌਕੇ ’ਤੇ ਵੀ ਜ਼ਰੂਰੀ ਉਪਕਰਨ ਮੁਹੱਈਆ ਵੀ ਕਰਵਾਏ ਗਏ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਅਜੈ ਵਰਮਾ, ਮਨੀ ਗੋਗੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਐੱਸ. ਬੀ. ਐੱਸ. ਨਗਰ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਲਈ ਤਿਆਰੀਆਂ ਸ਼ੁਰੂ
Ad Position 24