15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅੱਜ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਾ ਐਲਾਨ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਹਲਕਾ ਸ਼ਾਮਚੁਰਾਸੀ ਦੀ ਸਮੁੱਚੀ ਟੀਮ ਦੀ ਮੀਟਿੰਗ ਪਾਰਟੀ ਦੇ ਡਗਾਣਾ ਰੋਡ ਪਿੱਪਲਾਂਵਾਲਾ ਦਫ਼ਤਰ ਵਿਖੇ ਹੋਈ। ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ ਅਤੇ ਪੰਜਾਬ ਦੀਆਂ ਸਮੁੱਚੀਆਂ ਧਿਰਾਂ ਵਲੋਂ ਦਿੱਤੇ ਗਏ ਪੰਜਾਬ ਦੇ ਸੱਦੇ ਦਾ ਸਮਰਥਨ ਕਰਦਿਆਂ ਇਸ ਨੂੰ ਨੇਪਰੇ ਚਾੜ੍ਹਨ ਲਈ ਵਿਚਾਰਾਂ ਹੋਈਆਂ।

Ad Position 21
No active advertisement
ਅਜੀਤ ਡੈਸਕ 15-10-2026
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਹਲਕਾ ਸ਼ਾਮਚੁਰਾਸੀ ਦੀ ਸਮੁੱਚੀ ਟੀਮ ਦੀ ਮੀਟਿੰਗ ਪਾਰਟੀ ਦੇ ਡਗਾਣਾ ਰੋਡ ਪਿੱਪਲਾਂਵਾਲਾ ਦਫ਼ਤਰ ਵਿਖੇ ਹੋਈ। ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ ਅਤੇ ਪੰਜਾਬ ਦੀਆਂ ਸਮੁੱਚੀਆਂ ਧਿਰਾਂ ਵਲੋਂ ਦਿੱਤੇ ਗਏ ਪੰਜਾਬ ਦੇ ਸੱਦੇ ਦਾ ਸਮਰਥਨ ਕਰਦਿਆਂ ਇਸ ਨੂੰ ਨੇਪਰੇ ਚਾੜ੍ਹਨ ਲਈ ਵਿਚਾਰਾਂ ਹੋਈਆਂ। ਇਸ ਮੌਕੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸੱਜਣ ਅਤੇ ਸਮੁੱਚੀ ਟੀਮ ਨੇ ਇੱਕਮੱਤ ਹੁੰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦੇ ਵਗ ਰਹੇ ਹੜ੍ਹ ਨੂੰ ਰੋਕਣ ‘ਚ ਨਾਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਆਪ ਹੀ ਅਸਤੀਫ਼ਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ, ਕਿਉਂਕਿ ਉਹ ਪੰਜਾਬ ਦੇ ਹਾਲਾਤਾਂ ਨੂੰ ਸੁਧਾਰਨ ‘ਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸਵੇਰੇ 8:30 ਵਜੇ ਗੁਰਦੁਆਰਾ ਕਲਗ਼ੀਧਰ ਸਾਹਿਬ ਹੁਸ਼ਿਆਰਪੁਰ ਵਿਖੇ ਇਕੱਤਰਤਾ ਉਪਰੰਤ ਸ਼ਹਿਰ ‘ਚ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਪ੍ਰਭਜੋਤ ਸਿੰਘ, ਜਗਜੀਤ ਸਿੰਘ, ਹਰਪ੍ਰੀਤ ਸਿੰਘ, ਦਲਜੀਤ ਸਿੰਘ ਮਾਨ, ਹਰਮਿੰਦਰ ਸਿੰਘ, ਅਨਮੋਲ ਸਿੰਘ, ਕੁਲਵੰਤ ਸਿੰਘ ਨਸਰਾਲਾ, ਸਰਬਜੀਤ ਸਿੰਘ ਪੰਡੋਰੀ ਬਲਵੀਰ ਸਿੰਘ ਪੰਡੋਰੀ, ਮਨਜੀਤ ਸਿੰਘ ਬਡਾਲਾ ਮਾਹੀ, ਸੰਦੀਪ ਸਿੰਘ, ਸਾਬੀ ਨਵੇਂ ਘਰ, ਅਮਰਜੀਤ ਸਿੰਘ ਨਵੇਂ ਘਰ, ਅਮਰਜੀਤ ਕੌਰ, ਮਨੁਰੀਤ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਦੁਕਾਨ ’ਚੋਂ ਨਕਦੀ ਤੇ ਹੋਰ ਸਾਮਾਨ ਚੋਰੀ
Ad Position 24