15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਐਸ.ਪੀ.ਐਨ. ਕਾਲਜ, ਮੁਕੇਰੀਆਂ ਦੇ ਬੀ.ਵਾਕ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ’ਚ ਤੀਜਾ ਤੇ ਚੌਥਾ ਸਥਾਨ ਪ੍ਰਾਪਤ ਕੀਤਾ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)- ਐਸ. ਪੀ.

Ad Position 21
No active advertisement
ਅਜੀਤ ਡੈਸਕ 15-10-2026
ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)- ਐਸ.ਪੀ.ਐਨ. ਕਾਲਜ ਮੁਕੇਰੀਆਂ ਦੇ ਬੀ.ਵਾਕ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰਾਪਤੀ ਵਿਚ ਮਨਪ੍ਰੀਤ ਸਿੰਘ ਨੇ 7.67 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਤੀਜਾ ਸਥਾਨ ਹਾਸਲ ਕੀਤਾ, ਜਦਕਿ ਸ਼ੁਭਮ ਜਸਰੋਟੀਆ ਨੇ 7.50 ਐਸ.ਜੀ.ਪੀ.ਏ. ਦੇ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਅਕਾਦਮਿਕ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨਾ ਸਿਰਫ਼ ਕਾਲਜ ਲਈ ਮਾਣ ਵਾਲੀ ਗੱਲ ਹਨ, ਸਗੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਪੰਕਜ ਸਰੀਨ ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸਫਲਤਾ ’ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਨਿਰੰਤਰ ਮਿਹਨਤ, ਸਮਰਪਣ ਅਤੇ ਕਾਲਜ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਮਿਆਰੀ ਅਕਾਦਮਿਕ ਮਾਰਗ ਦਰਸ਼ਨ ਦਾ ਸਕਾਰਾਤਮਿਕ ਨਤੀਜਾ ਹੈ। ਪ੍ਰੋ. ਪੰਕਜ ਸਰੀਨ ਨੇ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਲਈ ਨਿਰੰਤਰ ਸਹਿਯੋਗ, ਮਾਰਗ ਦਰਸ਼ਨ ਅਤੇ ਉਤਸ਼ਾਹ ਪ੍ਰਦਾਨ ਕਰਨ ਵਾਸਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦੀ ਸ਼ਾਨ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟੇ ਦੀ ਹੱਤਿਆ ਦੀ ਜ਼ਿੰਮੇਵਾਰ ‘ਆਪ’ ਸਰਕਾਰ - ਵਿਧਾਇਕ ਜੰਗੀ ਲਾਲ ਮਹਾਜਨ ਅਗਲੀ ਖ਼ਬਰ ਦੇਨੋਵਾਲ ਕਲਾਂ ਦਾ ਨਾਮੀ ਛਿੰਝ ਮੇਲਾ ਤੇ ਕਬੱਡੀ ਕੱਪ ਅੱਜ
Ad Position 24