15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਨੇ ਨਸ਼ਿਆਂ ਵਿਰੁੱਧ ਸਰਕਾਰ ਦੇ ਦਾਅਵਿਆਂ ਦੀ ਫੂਕ ਕੱਢੀ- ਚੌਹਾਨ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ‘ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਜ਼ੋਰਾਵਰ ਸਿੰਘ ਚੌਹਾਨ ਨੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਦਾਅਵੇ ਕਰ ਰਹੀ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਚਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ, ਉੱਥੇ ਦੂਸਰੇ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸ਼ਰੇਆਮ ਹੱਤਿਆ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-10-2026
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ‘ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਜ਼ੋਰਾਵਰ ਸਿੰਘ ਚੌਹਾਨ ਨੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਦਾਅਵੇ ਕਰ ਰਹੀ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਚਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ, ਉੱਥੇ ਦੂਸਰੇ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸ਼ਰੇਆਮ ਹੱਤਿਆ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਦਾਅਵੇ ਫੋਕੇ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਕਤ ਹੱਤਿਆ ‘ਚ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ‘ ਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਬਣੇ ਅਰਾਜਿਕਤਾ ਦੇ ਮਾਹੌਲ ਦੀ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਜਿੱਤ ਕੇ ਪੰਜਾਬ ’ਚ ਕਾਂਗਰਸ ਸਰਕਾਰ ਬਣੇਗੀ - ਅਮਰਪਾਲ ਕਾਕਾ ਅਗਲੀ ਖ਼ਬਰ ਪਰਵਿੰਦਰ ਝੋਟੇ ਦੀ ਹੱਤਿਆ ਦੀ ਜ਼ਿੰਮੇਵਾਰ ‘ਆਪ’ ਸਰਕਾਰ - ਵਿਧਾਇਕ ਜੰਗੀ ਲਾਲ ਮਹਾਜਨ
Ad Position 24