15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

2027 ਦੀਆਂ ਚੋਣਾਂ ਜਿੱਤ ਕੇ ਪੰਜਾਬ ’ਚ ਕਾਂਗਰਸ ਸਰਕਾਰ ਬਣੇਗੀ - ਅਮਰਪਾਲ ਕਾਕਾ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ. ਐਸ.

Ad Position 21
No active advertisement
ਅਜੀਤ ਡੈਸਕ 15-10-2026
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ.ਐਸ.ਡੀ. ਮਨਜੀਤ ਸਿੰਘ ਸਿੱਧੂ ਦਾ ਕਾਂਗਰਸ ‘ਚ ਸ਼ਾਮਿਲ ਹੋਣਾ ਸਾਬਿਤ ਕਰਦਾ ਹੈ ਕਿ ਆਮ ਆਦਮੀ ਪਾਰਟੀ ‘ਚ ਉੱਪਰ ਤੋਂ ਲੈ ਕੇ ਆਮ ਵਰਕਰਾਂ ਤੱਕ ਹਰ ਕੋਈ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਅਤੇ ਪ੍ਰੇਸ਼ਾਨ ਹੈ ਅਤੇ ਲੋਕ ਪੰਜਾਬ ਦੀ ਬਿਹਤਰੀ ਲਈ ਕਾਂਗਰਸ ‘ਚ ਸ਼ਾਮਿਲ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਮਰਪਾਲ ਸਿੰਘ ਕਾਕਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਵਲੋਂ ਮਨਜੀਤ ਸਿੰਘ ਸਿੱਧੂ ਨੂੰ ਪਾਰਟੀ ‘ਚ ਸ਼ਾਮਿਲ ਕਰਨ ਦਾ ਸਵਾਗਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਨਾ ਸਿਰਫ਼ ਪਾਰਟੀ ਦੀਆਂ ਗਤੀਵਿਧੀਆਂ ‘ਚ ਤੇਜ਼ੀ ਆਈ ਹੈ ਸਗੋਂ ਪੰਜਾਬ ਦੇ ਲੋਕਾਂ ਦਾ ਕਾਂਗਰਸ ‘ਚ ਵਿਸ਼ਵਾਸ ਵੀ ਇਕ ਵਾਰ ਫਿਰ ਵੱਧ ਰਿਹਾ ਹੈ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਨੇੜਲੇ ਭਵਿੱਖ ‘ਚ 2027 ਦੀਆਂ ਚੋਣਾਂ ਜਿੱਤ ਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਲੋਕ ਪਹਿਲਾਂ ਹੀ ਆਪਣਾ ਮਨ ਬਣਾ ਚੁੱਕੇ ਹਨ। ਅਮਰਪਾਲ ਕਾਕਾ ਨੇ ਕਿਹਾ ਕਿ ਜਿੱਥੇ ਰਾਹੁਲ ਗਾਂਧੀ ਦੇਸ਼ ਵਿਚ ਨੌਜਵਾਨਾਂ ਦੇ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਉਠਾ ਰਹੇ ਹਨ, ਉਸੇ ਤਰ੍ਹਾਂ ਪਰਗਟ ਸਿੰਘ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸੂਬੇ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨਾਲ ਸਬੰਧਿਤ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾ ਕੇ ਪੰਜਾਬ ਦੀ ਭਲਾਈ ਲਈ ਸਿਆਸੀ ਭੇਦਭਾਵ ਤੋਂ ਉੱਪਰ ਉੱਠ ਕੇ ਕੰਮ ਕਰਨ ਦਾ ਸੰਦੇਸ਼ ਦੇ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਅਤੇ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਨੇ ਨਸ਼ਿਆਂ ਵਿਰੁੱਧ ਸਰਕਾਰ ਦੇ ਦਾਅਵਿਆਂ ਦੀ ਫੂਕ ਕੱਢੀ- ਚੌਹਾਨ
Ad Position 24