15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਚੱਬੇਵਾਲ ਪੂਰੀ ਤਰ੍ਹਾਂ ਨਾਲ ਬੰਦ ਰਿਹਾ

ਚੱਬੇਵਾਲ, 15 ਅਕਤੂਬਰ (ਰਾਜੀਵ ਭਾਰਦਵਾਜ)-ਪੰਜਾਬ ਬੰਦ ਦੇ ਸਮਰਥਨ ਵਿਚ ਚੱਬੇਵਾਲ ਪੂਰੀ ਤਰ੍ਹਾਂ ਨਾਲ ਬੰਦ ਰਿਹਾ। ਚੱਬੇਵਾਲ ਦੇ ਮੁੱਖ ਚੌਕ ਵਿਖੇ ਹੁਸ਼ਿਆਰਪੁਰ ਚੰਡੀਗੜ੍ਹ ਮੁੱਖ ਮਾਰਗ ਵਿਚ ਸਵੇਰ ਤੋਂ ਹੀ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਧਰਨਾ ਲਗਾ ਦਿੱਤਾ।

Ad Position 21
No active advertisement
ਬੰਦ ਦੌਰਾਨ ਚੱਬੇਵਾਲ ਦੇ ਮੁੱਖ ਚੌਕ ’ਚ ਲਗਾਏ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ। 16-10-2026
ਚੱਬੇਵਾਲ, 15 ਅਕਤੂਬਰ (ਰਾਜੀਵ ਭਾਰਦਵਾਜ)-ਪੰਜਾਬ ਬੰਦ ਦੇ ਸਮਰਥਨ ਵਿਚ ਚੱਬੇਵਾਲ ਪੂਰੀ ਤਰ੍ਹਾਂ ਨਾਲ ਬੰਦ ਰਿਹਾ। ਚੱਬੇਵਾਲ ਦੇ ਮੁੱਖ ਚੌਕ ਵਿਖੇ ਹੁਸ਼ਿਆਰਪੁਰ ਚੰਡੀਗੜ੍ਹ ਮੁੱਖ ਮਾਰਗ ਵਿਚ ਸਵੇਰ ਤੋਂ ਹੀ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਧਰਨਾ ਲਗਾ ਦਿੱਤਾ। ਧਰਨੇ ਵਿਚ ਆਵਾਜਾਈ ਨੂੰ ਵੀ ਸ਼ਾਮ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ। ਸਵੇਰ ਤੋਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇਸ ਧਰਨੇ ਦੇ ਸਮਰਥਨ ਵਜੋਂ ਆ ਕੇ ਹਾਜ਼ਰੀ ਭਰਦੇ ਰਹੇ। ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦੇ ਚੱਬੇਵਾਲ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ, ਕੰਢੀ ਕਿਰਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਜਿੰਦਰ ਸਿੰਘ ਘੁੰਮਣ, ਆਵਾਜ਼ ਏ ਪੰਜਾਬ ਪਾਰਟੀ ਦੇ ਸੂਬਾ ਪ੍ਰਧਾਨ ਡਾ. ਕੁਲਵੰਤ ਸਿੰਘ ਚੱਬੇਵਾਲ, ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਮਨਦੀਪ ਸਿੰਘ ਆਦਿ ਨੇ ਇਸ ਧਰਨੇ ਦੌਰਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੇ ਤਿੱਖੇ ਸੁਆਲ ਚੁੱਕੇ। ਇਸ ਮੌਕੇ ਘੁੰਮਣ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਕਿਹਾ ਕਿ ਇਸ ਧਰਨੇ ਵਿਚ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹੀ ਨਹੀਂ ਹਨ ਬਾਕੀ ਸਭ ਪਾਰਟੀਆਂ ਦੇ ਆਗੂ ਅਤੇ ਵਰਕਰ ਹਨ, ਇਸ ਤੋਂ ਸਾਬਿਤ ਹੁੰਦਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਨਸ਼ੇ ਦੇ ਸੌਦਾਗਰਾਂ ਦੇ ਨਾਲ ਮਿਲੀ ਹੋਈ ਹੈ। ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਲਗਪਗ ਦੁਪਹਿਰ ਦੇ 1 ਵਜੇ ਡੀ. ਐਸ. ਪੀ. ਭਾਰਤ ਭੂਸ਼ਨ ਨੇ ਚੱਬੇਵਾਲ ਪੁਲਿਸ ਪਾਰਟੀ ਸਮੇਤ ਧਰਨਾਕਾਰੀਆਂ ਨੂੰ ਧਰਨਾ ਚੁੱਕਣ ਲਈ ਕਿਹਾ, ਪਰ ਧਰਨਾਕਾਰੀ ਨਹੀਂ ਮੰਨੇ ਅਤੇ ਕੁਲਜਿੰਦਰ ਸਿੰਘ ਘੁੰਮਣ ਦੀ ਅਗਵਾਈ ਵਿਚ ਪੰਜਾਬ ਪੁਲਿਸ ਮੁਰਦਾਬਾਦ ਤੇ ਨਸ਼ਾ ਤਸਕਰ ਮੁਰਦਾਬਾਦ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਧਰਨਾਕਾਰੀ ਕਹਿ ਰਹੇ ਸਨ ਕਿ ਪੁਲਿਸ ਪ੍ਰਸ਼ਾਸਨ ਧੱਕੇ ਨਾਲ ਸਾਨੂੰ ਨਹੀਂ ਉਠਾ ਸਕਦੀ ਤੇ ਉਹ ਡਟ ਕੇ ਇਸ ਧਰਨੇ ਨੂੰ ਸਫਲ ਬਣਾਉਣਗੇ। ਇਸ ਮੌਕੇ ਲਖਵੀਰ ਸਿ ੰਘ ਲੱਖੀ, ਰਘਵੀਰ ਸਿੰਘ, ਜੁਝਾਰ ਸਿੰਘ ਮਹਿਨਾ, ਦਵਿੰਦਰ ਸਿੰਘ, ਸੁਲੱਖਣ ਸਿੰਘ,ਉਂਕਾਰ ਸਿੰਘ, ਗੁਰਿੰਦਰ ਸਿੰਘ, ਦਵਿੰਦਰ ਸਿੰਘ, ਮਨੋਹਰ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਪੰਜਾਬ ਬੰਦ ਨੂੰ ਹੁਸ਼ਿਆਰਪੁਰ ’ਚ ਮਿਲਿਆ ਭਰਵਾਂ ਸਮਰਥਨ ਅਗਲੀ ਖ਼ਬਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਥਾਣਾ ਟਾਂਡਾ ਸਾਹਮਣੇ ਮੁੱਖ ਮੰਤਰੀ ਤੇ ਡੀ. ਜੀ. ਪੀ. ਦਾ ਪੁਤਲਾ ਫੂਕਿਆ
Ad Position 24