16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਹੁਣ ਤੋਂ ਹੀ ਤਿਆਰੀਆਂ ’ਚ ਜੁਟਣ ਦੀ ਲੋੜ-ਅਰੋੜਾ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਚੌਹਾਲ ਵਿਖੇ ਕਾਂਗਰਸੀ ਵਰਕਰਾਂ ਅਤੇ ਪਿੰਡ ਦੇ ਮੁਹਤਬਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਬੂਥ ਪੱਧਰ ‘ਤੇ ਵਰਕਰਾਂ ਦੀ ਸਰਗਰਮੀ ਵਧਾਉਣ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਪਿੰਡ ਚੌਹਾਲ ‘ਚ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ 16-10-2026
ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਚੌਹਾਲ ਵਿਖੇ ਕਾਂਗਰਸੀ ਵਰਕਰਾਂ ਅਤੇ ਪਿੰਡ ਦੇ ਮੁਹਤਬਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਬੂਥ ਪੱਧਰ ‘ਤੇ ਵਰਕਰਾਂ ਦੀ ਸਰਗਰਮੀ ਵਧਾਉਣ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਹਰੇਕ ਵਰਕਰ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਕੰਮ ਕਰਨਾ ਸ਼ੁਰੂ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਵਰਕਰਾਂ ਨੂੰ ਆਪਸੀ ਏਕਤਾ, ਤਾਲਮੇਲ ਅਤੇ ਸਮਰਪਣ ਦੀ ਭਾਵਨਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਕਿਹਾ। ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਚੋਣਾਂ ਦੀ ਤਿਆਰੀ ਸਿਰਫ਼ ਚੋਣਾਂ ਦੇ ਨੇੜੇ ਆਉਣ ‘ਤੇ ਨਹੀਂ, ਸਗੋਂ ਲਗਾਤਾਰ ਲੋਕਾਂ ਵਿਚਕਾਰ ਰਹਿ ਕੇ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਪਿੰਡ ਚੌਹਾਲ ਦੇ ਸਾਬਕਾ ਸਰਪੰਚ ਬਲਵਿੰਦਰ ਕੁਮਾਰ ਭੱਟੀ, ਸਰਪੰਚ ਮਾਲਾ ਦੇਵੀ, ਸਾਬਕਾ ਸਰਪੰਚ ਜਸਵੰਤ, ਮਾਸਟਰ ਰੂਪ ਲਾਲ, ਕਸ਼ਮੀਰ ਚੰਦ, ਰਾਮ ਕਿਰਪਾਲ, ਮੋਹਨ ਲਾਲ, ਸ਼ਰਮੇਲ ਚੰਦ, ਕਿਸ਼ੋਰ ਕੁਮਾਰ, ਰਾਮ ਪ੍ਰਵੇਸ਼, ਵਿਸ਼ਵਨਾਥ, ਪੰਚ ਕੇਵਲ ਫੌਜੀ, ਸਾਬਕਾ ਪੰਚ ਸੀਤਲ, ਗੁਰਪਾਲ ਚੰਦ ਬੱਬੀ, ਸਤਪਾਲ, ਡਾ. ਕੁਲਦੀਪ ਸਿੰਘ ਬਲਾਕ ਪ੍ਰਧਾਨ ਦਿਹਾਤੀ, ਰਾਕੇਸ਼ ਸੈਣੀ, ਸਰਪੰਚ ਕੁਲਦੀਪ ਅਰੋੜਾ ਸਮੇਤ ਹੋਰ ਪਤਵੰਤੇ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ’ਚ ਮਿਲਿਆ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਅਗਲੀ ਖ਼ਬਰ ਨਵਜੋਤੀ ਡਰਾਮੈਟਿਕ ਕਲੱਬ ਦੀ ਰਾਮਲੀਲ੍ਹਾ ਵਿਚ ਰਾਮ ਵਣਵਾਸ ਦਾ ਭਾਵਪੂਰਵਕ ਮੰਚਨ
Ad Position 24