18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜਾਗਰੂਕਤਾ ਕੈਂਪ ਲਗਾਇਆ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਹੰਸ ਰਾਜ ਆਰੀਆ ਸਕੂਲ ਗੜ੍ਹਸ਼ੰਕਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ। ਪ੍ਰਿੰਸੀਪਲ ਸੀਮਾ ਵਾਲੀਆ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਰੈੱਡ ਕਰਾਸ ਸੰਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 17-10-2026
ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਹੰਸ ਰਾਜ ਆਰੀਆ ਸਕੂਲ ਗੜ੍ਹਸ਼ੰਕਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ। ਪ੍ਰਿੰਸੀਪਲ ਸੀਮਾ ਵਾਲੀਆ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਰੈੱਡ ਕਰਾਸ ਸੰਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਥਾ ਇਨਸਾਨੀਅਤ ਨੂੰ ਬਚਾਉਣ ਦਾ ਯਤਨ ਕਰਦੀ ਹੈ। ਉਨ੍ਹਾਂ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨਸ਼ੇ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਨਸ਼ਾ ਕਰਦੇ ਮੈਂਬਰਾਂ ਨੂੰ ਉਨ੍ਹਾਂ ਦੀ ਸਿਹਤ, ਸਮਾਜ ਤੇ ਮਾਨਸਿਕ ਨੁਕਸਾਨ ਦੱਸ ਕੇ ਇਸ ਤੋਂ ਮੁਕਤੀ ਪਾਉਣ ਲਈ ਉਸ ਦਾ ਸਾਥ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤੇ ਵਿਦਿਆਰਥੀ ਇਕ ਨਹੀਂ ਹੋ ਸਕਦੇ ਕਿਉਂਕਿ ਵਿਦਿਆਰਥੀ ਦਾ ਨਸ਼ੇ ਨਾਲ ਕੋਈ ਰਿਸ਼ਤਾ ਨਹੀਂ। ਇਸ ਮੌਕੇ ਪ੍ਰਿੰਸੀਪਲ ਸੀਮਾ ਵਾਲੀਆ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤੇ ਯੁੱਧ ਨਸ਼ਿਆਂ ਵਿਰੁੱਧ ਦਾ ਪੂਰਨ ਸਹਿਯੋਗ ਕਰਾਂਗੇ। ਇਸ ਮੌਕੇ ਪ੍ਰਵੇਸ਼ ਕੁਮਾਰ, ਸਕੂਲ ਸਟਾਫ਼ ਰਜਨੀਸ਼ ਕੌਰ, ਮਾਇਆ ਦੇਵੀ, ਹਰਮਨਪ੍ਰੀਤ ਕੌਰ, ਅਸ਼ੋਕ ਕੁਮਾਰ, ਗਗਨਦੀਪ ਤੇ ਵਿਦਿਆਰਥੀ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਜੇ. ਸੀ. ਡੀ. ਏ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਸੰਸਥਾ ਨੂੰ ਪੱਖੇ ਭੇਟ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਚਾਰ ਰੋਜ਼ਾ ਫ਼ਸਟ ਏਡ ਟ੍ਰੇਨਿੰਗ ਕੈਂਪ ਲਗਾਇਆ
Ad Position 24