ਸੰਦੀਪ ਸਿੰਘ ਸੀਕਰੀ ਵਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ
ਹਰਿਆਣਾ, 16 ਅਕਤੂਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਲੈ ਕੇ ਲੋਕਾਂ ਨਾਲ ਸੰਪਰਕ ਕਰਨ ਦੀ ਮੁਹਿੰਮ ਤਹਿਤ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਪਿੰਡ ਤਾਜਪੁਰ ਕਲਾਂ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਹਰਿਆਣਾ, 16 ਅਕਤੂਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਲੈ ਕੇ ਲੋਕਾਂ ਨਾਲ ਸੰਪਰਕ ਕਰਨ ਦੀ ਮੁਹਿੰਮ ਤਹਿਤ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਪਿੰਡ ਤਾਜਪੁਰ ਕਲਾਂ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਤਰ੍ਹਾਂ ਦੀ ਮੁਹਿੰਮ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕਰਨਾ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਵਿਚ ਕੀਤੀਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਦੇ ਹਿੱਸੇ ਵਜੋਂ ਪਿੰਡ ਤਾਜਪੁਰ ਕਲਾਂ ‘ਚ ਕੀਤੀ ਮੁਹਿੰਮ ਦੌਰਾਨ ਲੋਕਾਂ ਨਾਲ ਰਾਬਤਾ ਕਾਇਮ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਰੂਬੀ ਸਰਕਲ ਪ੍ਰਧਾਨ ਹਰਿਆਣਾ, ਸਤਪਾਲ ਸਿੰਘ ਭੁਲਾਣਾ ਜਨਰਲ ਕੌਂਸਲ ਮੈਂਬਰ, ਮਨਜੀਤ ਸਿੰਘ ਲੇਹਲ, ਦਲਵਿੰਦਰ ਸਿੰਘ ਥਿਆੜਾ, ਜਤਿੰਦਰ ਸਿੰਘ ਸੀਕਰੀ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ ਲਾਲੀ, ਪ੍ਰਭਦੀਪ ਸਿੰਘ, ਰਜਵੰਤ ਸਿੰਘ, ਅਮਨਦੀਪ ਸਿੰਘ ਰਾਜ ਸਿੰਘ ਕੈਪਟਨ ਜਸਵੀਰ ਸਿੰਘ, ਸ਼ਾਇਦ ਕਾਕਾ, ਜਸਵੰਤ ਸਿੰਘ ਪੱਪੀ ਰਣਜੀਤ ਸਿੰਘ, ਤਨਰਾਜ ਸਿੰਘ ਆਦਿ ਹਾਜ਼ਰ ਸਨ।