16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੇਂਟ ਸੋਲਜਰ ਸਕੂਲ ਦੀ ਅਮਾਨਵੀ ਸਿੰਘ ਨੇ ਸੂਬਾ ਪੱਧਰੀ ਵੁਸ਼ੂ ਮੁਕਾਬਲੇ ’ਚ ਜਿੱਤਿਆ ਕਾਂਸੀ ਦਾ ਤਗਮਾ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਗੜ੍ਹਦੀਵਾਲਾ ਦੀ ਛੇਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਮਾਨਵੀ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸੂਬਾ ਪੱਧਰੀ ਮੁਕਾਬਲਿਆਂ ਦੌਰਾਨ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਅਮਾਨਵੀ ਨੇ ਗੁਰਦਾਸਪੁਰ ਵਿਖੇ ਕਰਵਾਏ ਵੁਸ਼ੂ ਅੰਡਰ-14 ਉਮਰ ਵਰਗ ਮੁਕਾਬਲੇ ਦੇ 25 ਕਿੱਲੋਗ੍ਰਾਮ ਭਾਰ ਵਰਗ ਵਿਚ ਇਹ ਪ੍ਰਾਪਤੀ ਹਾਸਿਲ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਗੜ੍ਹਦੀਵਾਲਾ ਦੀ ਛੇਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਮਾਨਵੀ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸੂਬਾ ਪੱਧਰੀ ਮੁਕਾਬਲਿਆਂ ਦੌਰਾਨ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਅਮਾਨਵੀ ਨੇ ਗੁਰਦਾਸਪੁਰ ਵਿਖੇ ਕਰਵਾਏ ਵੁਸ਼ੂ ਅੰਡਰ-14 ਉਮਰ ਵਰਗ ਮੁਕਾਬਲੇ ਦੇ 25 ਕਿੱਲੋਗ੍ਰਾਮ ਭਾਰ ਵਰਗ ਵਿਚ ਇਹ ਪ੍ਰਾਪਤੀ ਹਾਸਿਲ ਕੀਤੀ। ਇਸ ਸੰਬੰਧੀ ਸਕੂਲ ਪ੍ਰਿੰਸੀਪਲ ਰੁਪਿੰਦਰਜੀਤ ਨੇ ਦੱਸਿਆ ਕਿ ਅਮਾਨਵੀ ਸਿੰਘ ਪੁੱਤਰੀ ਦਿਆਲ ਸਿੰਘ ਵਾਸੀ ਗੜ੍ਹਦੀਵਾਲਾ ਨੇ ਆਪਣੀ ਮਿਹਨਤ, ਲਗਨ ਤੇ ਖੇਡ ਪ੍ਰਤਿਭਾ ਦੇ ਦਮ ‘ਤੇ ਸੂਬਾ ਪੱਧਰ ‘ਤੇ ਇਹ ਮਾਣਮੱਤੀ ਪ੍ਰਾਪਤੀ ਕੀਤੀ ਹੈ। ਵਿਦਿਆਰਥਣ ਦੀ ਇਸ ਸਫਲਤਾ ‘ਤੇ ਸਕੂਲ ਪਹੁੰਚਣ ‘ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਉਸ ਦਾ ਸ਼ਾਨਦਾਰ ਸਵਾਗਤ ਕਰਦਿਆਂ ਹੌਸਲਾ ਅਫ਼ਜਾਈ ਕੀਤੀ। ਪ੍ਰਿੰਸੀਪਲ ਰੁਪਿੰਦਰਜੀਤ ਨੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਤੇ ਕੋਚ ਡੀ. ਪੀ. ਚੈਂਚਲ ਸਿੰਘ ਨੂੰ ਵੀ ਵਿਦਿਆਰਥਣ ਨੂੰ ਸਹੀ ਮਾਰਗਦਰਸ਼ਨ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰਾਮ ਬਾਰਾਤ ਦਾ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਵਪਾਰੀਆਂ ਵਲੋਂ ਨਗਰ ਕੌਂਸਲ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ ਨਾਲ ਬੈਠਕ
Ad Position 24